ਸ੍ਰੀ ਮੁਕਤਸਰ ਸਾਹਿਬ, 26 ਫਰਵਰੀ
ਕ੍ਰਿਸ਼ੀ ਵਿਗਿਆਨ ਕੇਂਦਰ KVK Sri Muktsar Sahib ਸ੍ਰੀ ਮੁਕਤਸਰ ਸਾਹਿਬ ਨੇ 25ਵੀਂ ਵਿਗਿਆਨਕ ਸਲਾਹਕਾਰ ਕਮੇਟੀ Scientist Advisory Committee Meeting ਦੀ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ Dr Makhan Singh Bhullar, ਨਿਰਦੇਸ਼ਕ ਪਸਾਰ ਸਿੱਖਿਆ, Punjab Agriculture University, ਲੁਧਿਆਣਾ ਨੇ ਕੀਤੀ।ਇਸ ਪ੍ਰੋਗਰਾਮ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵੱਖ-ਵੱਖ ਕੇਦਰਾਂ ਤੋਂ ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ ਫਰੀਦਕੋਟ, ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ ਬਠਿੰਡਾ, ਡਾ. ਅਮਰਜੀਤ ਸਿੰਘ ਸੰਧੂ ਇੰਚਾਰਜ ਫਾਰਮ ਸਲਾਹਾਕਾਰ ਸੇਵਾ ਕੇਂਦਰ ਬਠਿੰਡਾ, ਡਾ. ਅਵਤਾਰ ਸਿੰਘ ਐਸੋਸੀਏਟ ਡੀਨ, ਪੀ.ਏ.ਯੂ.-ਇੰਸਟੀਟੂਟ ਆਫ ਐਗਰੀਕਲਚਰ, ਬਠਿੰਡਾ ਨੇ ਸ਼ਿਰਕਤ ਕੀਤੀ।
ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ, ਡਾ. ਸੁਖਦੇਵ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬ, ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਮੁਕਤਸਰ ਸਾਹਿਬ, ਪਸ਼ੂ ਪਾਲਣ, ਸਹਿਕਾਰੀ ਸਭਾਵਾਂ, ਮੱਛੀ ਪਾਲਣ, ਭੂਮੀ ਅਤੇ ਜਲ ਸੁਰੱਖਿਆ ਵਿਭਾਗ ਆਦਿ ਸਮੇਤ ਵੱਖ-ਵੱਖ ਸਹਾਇਕ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨ ਅਤੇ ਕਿਸਾਨ ਬੀਬੀਆਂ ਵੀ ਹਾਜ਼ਰ ਸਨ। ਡਾ. ਮੱਖਣ ਸਿੰਘ ਭੱਲੁਰ ਨੇ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ Paddy Stubble Management ਨੂੰ ਉਤਸ਼ਾਹਿਤ ਕਰਨ ਲਈ ਅਤੇ ਸਿੱਧੀ ਬਿਜਾਈ ਨੂੰ ਪ੍ਰਫ਼ੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਪੀਏਯੂ ਦੀਆਂ ਤਕਨੀਕਾਂ ਨੂੰ ਕਿਸਾਨਾਂ ਵਿੱਚ ਫੈਲਾਉਣ ਲਈ ਸਹਾਇਕ ਵਿਭਾਗਾਂ ਨਾਲ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਦੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਅਤੇ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ Short Duration Verities of Paddy ਨੂੰ ਅਪਣਾਉਣ ਲਈ ਸਾਂਝੇ ਯਤਨਾਂ ਦੀ ਵਕਾਲਤ ਕੀਤੀ। ਉਹਨਾਂ ਨੇ KVK ਦੇ ਵਿਸ਼ਾ ਮਾਹਿਰਾਂ ਨੂੰ ਕਿਸਾਨਾਂ ਨੂੰ ਸਬਜ਼ੀਆਂ ਦੇ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਦਾ ਸੁਝਾਅ ਦਿੱਤਾ।
Dr Karamjeet Sharma, ਐਸੋਸੀਏਟ ਡਾਇਰੈਕਟਰ (ਸਿਖਲਾਈ), ਨੇ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਦੀਆਂ ਕਿਸਾਨ ਪੱਖੀ ਗਤੀਵਿਧੀਆਂ 'ਤੇ ਧਿਆਨ ਕੇਂਦਰਤ ਕਰਦੇ ਹੋਏ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਸਾਲ 2026-27 ਲਈ ਕਾਰਜ ਯੋਜਨਾ ਪੇਸ਼ ਕੀਤੀ।ਇਸ ਤੋਂ ਬਾਅਦ ਇੱਕ ਖੁੱਲ੍ਹਾ ਵਿਚਾਰ-ਵਟਾਂਦਰਾ ਸੈਸ਼ਨ ਹੋਇਆ, ਜਿੱਥੇ ਕੇ.ਵੀ.ਕੇ. ਦੀ ਭਵਿੱਖੀ ਕਾਰਜ ਯੋਜਨਾ ਬਾਰੇ ਸਦਨ ਤੋਂ ਸੁਝਾਅ ਮੰਗੇ ਗਏ। ਡਾ. ਕਰਮਜੀਤ ਸ਼ਰਮਾ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਸਾਰੇ ਸੁਝਾਵਾਂ ਨੂੰ ਅਗਲੀ ਐਕਸ਼ਨ ਪਲਾਨ KVK Action Plan ਵਿੱਚ ਸ਼ਾਮਲ ਕੀਤਾ ਜਾਵੇਗਾ। ਪ੍ਰੋਗਰਾਮ ਦੇ ਅੰਤ ਵਿੱਚ ਕੇ.ਵੀ.ਕੇ. ਦੀ ਕਾਰਜ ਯੋਜਨਾ ਨੂੰ ਬਿਹਤਰ ਬਣਾਉਣ ਲਈ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੇਸਰ (ਫਸਲ ਵਿਗਿਆਨ) ਨੇ ਕੀਮਤੀ ਸੁਝਾਵਾਂ ਲਈ ਵਿਗਿਆਨਕ ਸਲਾਹਕਾਰ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਹੁੰਚੇ ਹੋਏ ਸਾਰੇ ਮੈਂਬਰਾਂ ਨੂੰ ਕੇ.ਵੀ.ਕੇ ਵਿਖੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟ ਜਿਵੇਂ ਕਿ ਟੈਕਨਾਲੋਜੀ ਪਾਰਕ KVK Technology Park, ਖੋਜ ਖੇਤਰ, ਮਧੂ ਮੱਖੀ ਪਾਲਣ ਯੂਨਿਟ, ਮਸ਼ਰੂਮ ਯੂਨਿਟ, ਪੋਲਟਰੀ ਯੂਨਿਟ, ਬੱਕਰੀ ਪਾਲਣ ਯੂਨਿਟ, ਪੌਲੀ ਹਾਊਸ, ਫ਼ਲ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀ, ਹਰਬਲ ਗਾਰਡਨ Herbal Garden, ਗੰਡੋਆ ਖਾਦ ਯੂਨਿਟ ਅਤੇ ਅਜ਼ੋਲਾ ਯੂਨਿਟ ਆਦਿ ਦਾ ਦੌਰਾ ਕਰਵਾਇਆ ਗਿਆ। ਇਸ ਮੋਕੇ ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਦੇ ਸਹਾਇਕ ਪ੍ਰੋਫੇਸਰ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਸ਼ਰਮਾ ਅਤੇ ਡਾ. ਸੁਖਜਿੰਦਰ ਸਿੰਘ ਮਾਨ ਹਾਜ਼ਰ ਸਨ।
.jpeg)
.jpeg)
No comments:
Post a Comment