*ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ" ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ*
*ਫ਼ਾਜ਼ਿਲਕਾ ਦੇ 48 ਵਰਗ ਕਿਲੋਮੀਟਰ ਤੋਂ ਵੱਧ ਖੇਤਰ ਵਿੱਚ 1903.11 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪੋਟਾਸ਼ ਸਰਵੇਖਣ*
*21 ਮਹੀਨਿਆਂ ਤੋਂ ਵੱਧ ਸਮੇਂ ਵਿੱਚ ਪੜਾਅਵਾਰ ਡਰਿਲਿੰਗ ਯੋਜਨਾ ਤਹਿਤ ਕੀਤੇ ਜਾਣਗੇ 15 ਬੋਰ*
*ਪੰਜਾਬ ਨੇ ਕੌਮੀ ਖਣਿਜ ਚਿੰਤਨ ਸੰਮੇਲਨ-2026 ਦੌਰਾਨ ਚੁੱਕਿਆ ਸੀ ਪੋਟਾਸ਼ ਦਾ ਮੁੱਦਾ*
*ਬਰਿੰਦਰ ਕੁਮਾਰ ਗੋਇਲ ਵੱਲੋਂ ਦੇਸ਼ ਦੀ ਖ਼ੁਰਾਕ ਸੁਰੱਖਿਆ ਲਈ ਸੂਬੇ 'ਚ ਪੋਟਾਸ਼ ਖੋਜ ਨੂੰ ਤਰਜੀਹ ਦੇਣ ਦੀ ਮੰਗ*
*ਭਾਰਤੀ ਭੂ-ਵਿਗਿਆਨਕ ਸਰਵੇਖਣ ਵਿਭਾਗ ਵੱਲੋਂ ਫ਼ਾਜ਼ਿਲਕਾ ਦੇ ਕਈ ਬਲਾਕਾਂ ’ਚ ਪੋਟਾਸ਼ ਸ਼ੁਰੂਆਤੀ ਸਰਵੇਖਣ ਅਤੇ ਖੋਜ ਕਰਨ ਦੀ ਤਜਵੀਜ਼*
ਚੰਡੀਗੜ੍ਹ,10 ਫ਼ਰਵਰੀ:
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ Mineral Exploration and Development Trust ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ Fazilka ਦੇ ਚਵਾੜਿਆਂਵਾਲੀ Chawaria Wali ਖੇਤਰ ਵਿੱਚ ਪੋਟਾਸ਼ Potash ਲਈ ਖੋਜ ਸਰਵੇਖਣ G-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ Barinder Kumar Goyal ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ Mineral Exploration and Consultancy Ltd ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰਿੱਡ ਅੰਤਰਾਲ ’ਤੇ 5700 ਮੀਟਰ ਦੀ ਕੁੱਲ ਡ੍ਰਿਲਿੰਗ Drilling for the Search of Potash ਸਮੇਤ ਛੇ ਬੋਰਹੋਲ ਕੀਤੇ ਜਾਣਗੇ। ਸਮੀਖਿਆ ਤੋਂ ਬਾਅਦ ਪਛਾਣੇ ਗਏ ਸੰਭਾਵੀ ਜ਼ੋਨਾਂ ਵਿੱਚ ਦੂਜੇ ਪੜਾਅ ਤਹਿਤ 1600 ਮੀਟਰ ਦੇ ਗਰਿੱਡ ਅੰਤਰਾਲ ’ਤੇ 8550 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਨੌਂ ਵਾਧੂ ਬੋਰਹੋਲ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਜਨਵਰੀ ਮਹੀਨੇ ਦੌਰਾਨ ਪੰਜਾਬ Punjab ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਗੁਜਰਾਤ ਦੇ ਗਾਂਧੀਨਗਰ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕੌਮੀ ਖਣਿਜ ਚਿੰਤਨ ਸੰਮੇਲਨ-2026 ਦੌਰਾਨ ਪੰਜਾਬ ਵਿੱਚ ਪੋਟਾਸ਼ Potash in Punjab ਦੀ ਖੋਜ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ। ਉਨ੍ਹਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਪੋਟਾਸ਼ Potash Sources in Fazilka ਦੇ ਸੰਭਾਵਿਤ ਸਰੋਤਾਂ ਦੀ ਪਛਾਣ ਦਾ ਮੁੱਦਾ ਚੁੱਕਦਿਆਂ ਫੀਲਡ ਸੀਜ਼ਨ 2025-26 ਦੌਰਾਨ ਡ੍ਰਿਲਿੰਗ ਅਤੇ ਭੂ-ਵਿਗਿਆਨਕ ਮੈਪਿੰਗ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਸੀ।
ਇਸੇ ਦੌਰਾਨ ਕੈਬਨਿਟ ਮੰਤਰੀ ਨੇ ਕੇਂਦਰੀ ਏਜੰਸੀਆਂ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿੱਚ ਪੋਟਾਸ਼ ਦੀ ਖੋਜ Search of Potash in Punjab ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਇਸ ਦਾ ਸਿੱਧਾ ਸਬੰਧ ਦੇਸ਼ ਦੀ ਖ਼ੁਰਾਕ ਸੁਰੱਖਿਆ Food Security of India ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸੂਬੇ ਭਰ ਦੇ ਖਣਿਜ ਭਰਪੂਰ ਖੇਤਰਾਂ ਵਿੱਚ ਭਰੋਸੇਯੋਗ ਢੰਗ ਨਾਲ ਖਣਿਜ ਸੂਚੀ ਤਿਆਰ ਕਰਨ ਲਈ ਸਮੇਂ ਸਿਰ ਕਾਰਵਾਈ ਦੀ ਮੰਗ ਵੀ ਕੀਤੀ ਸੀ।
ਪੰਜਾਬ ਸਰਕਾਰ ਵੱਲੋਂ ਖੋਜ ਖੇਤਰ ਦੇ ਵਿਸਥਾਰ ਬਾਰੇ ਬੇਨਤੀ ਤੋਂ ਬਾਅਦ ਭਾਰਤੀ ਭੂ-ਵਿਗਿਆਨਕ ਸਰਵੇਖਣ ਵਿਭਾਗ ਨੇ ਫੀਲਡ ਸੀਜ਼ਨ 2026-27 ਦੌਰਾਨ ਫ਼ਾਜ਼ਿਲਕਾ Fazilka ਜ਼ਿਲ੍ਹੇ ਦੇ ਕੇਰਾ-ਖੇੜਾ ਬਲਾਕ ਅਤੇ ਸਈਅਦਵਾਲਾ ਬਲਾਕ ਵਿੱਚ ਪੋਟਾਸ਼ ਲਈ ਸ਼ੁਰੂਆਤੀ ਸਰਵੇਖਣ ਅਤੇ ਕੰਧਵਾਲਾ-ਰਾਮਸਰਾ ਬਲਾਕ ਵਿੱਚ ਸ਼ੁਰੂਆਤੀ ਖੋਜ ਪ੍ਰੋਗਰਾਮ ਦੀ ਤਜਵੀਜ਼ ਰੱਖੀ ਹੈ। ਇਸ ਪ੍ਰੋਗਰਾਮ ਤਹਿਤ ਪਛਾਣੀਆਂ ਗਈਆਂ 15 ਸੰਭਾਵੀ ਥਾਵਾਂ ’ਤੇ ਡ੍ਰਿਲਿੰਗ ਕੀਤੀ ਜਾਣੀ ਹੈ। ਕੈਬਨਿਟ ਮੰਤਰੀ ਨੇ ਮੰਗ ਕੀਤੀ ਕਿ ਸੂਬੇ ਦੇ ਪੋਟਾਸ਼ ਸਰੋਤ ਆਧਾਰ ਨੂੰ ਮਜ਼ਬੂਤ ਕਰਨ ਲਈ ਸਾਰੇ ਪ੍ਰਸਤਾਵਿਤ ਬਲਾਕਾਂ ਵਿੱਚ ਕਾਰਜ, ਫੀਲਡ ਸੀਜ਼ਨ 2026-27 ਦੀ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੋਟਾਸ਼ ਦੇਸ਼ ਲਈ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਹੈ ਕਿਉਂਕਿ ਇਸ ਦੀ ਲਗਭਗ 99 ਫ਼ੀਸਦੀ ਲੋੜ ਦਰਾਮਦ ਰਾਹੀਂ ਪੂਰੀ ਕੀਤੀ ਜਾਂਦੀ ਹੈ ਅਤੇ ਘਰੇਲੂ ਖੋਜ ਤੇ ਮਾਈਨਿੰਗ ਵਿੱਚ ਕਿਸੇ ਵੀ ਪ੍ਰਗਤੀ ਨਾਲ ਕੌਮੀ ਅਰਥਵਿਵਸਥਾ, ਖੇਤੀ ਖੇਤਰ ਅਤੇ ਦੀਰਘ-ਕਾਲੀ ਸਵੈ-ਨਿਰਭਰਤਾ ਟੀਚਿਆਂ ਨੂੰ ਮਜ਼ਬੂਤੀ ਮਿਲੇਗੀ।

No comments:
Post a Comment