ਸ੍ਰੀ ਮੁਕਤਸਰ ਸਾਹਿਬ, 17 ਫਰਵਰੀ:
ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ Sri Muktsar Sahib ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਤੇ ਸਰਕਲ ਬਧਾਈ ਵਿਖੇ NEMO-Oilseeds ਸਕੀਮ ਅਧੀਨ ਫਾਰਮਰ ਫ਼ੀਲਡ ਸਕੂਲ Farmer Field School ਦਾ ਆਯੋਜਨ ਕੀਤਾ ਗਿਆ।
ਡਾ. ਸ਼ਵਿੰਦਰ ਸਿੰਘ, ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ (NEMO-Oilseeds) ਇੱਕ ਕੇਂਦਰੀ ਸਪਾਂਸਰਡ ਸਕੀਮ ਹੈ ਜਿਸਦਾ ਉਦੇਸ਼ ਖਾਣ ਵਾਲੇ ਤੇਲ ਦੇ ਉਤਪਾਦਨ ਵਿੱਚ ਭਾਰਤ ਨੂੰ ਆਤਮ-ਨਿਰਭਰ ਬਣਾਉਣਾ ਹੈ। ਇਹ NEMO-Oilseeds ਮਿਸ਼ਨ ਸਾਲ 2024-25 ਤੋਂ 2030-31 ਤੱਕ 7 ਸਾਲਾਂ ਲਈ ਚਲਾਇਆ ਜਾ ਰਿਹਾ ਹੈ, ਜਿਸਦਾ ਕੁੱਲ ਬਜਟ ₹10,103 ਕਰੋੜ ਹੈ। ਪੰਜਾਬ ਵਿੱਚ ਹਾੜੀ 2025-26 ਦੌਰਾਨ ਸਰ੍ਹੋਂ ਦੇ ਪ੍ਰਦਰਸ਼ਨ ਪਲਾਟਾਂ (CFLD) ਲਈ ਵਾਧੂ ਫੰਡ ਮਨਜ਼ੂਰ ਕੀਤੇ ਗਏ ਹਨ। NEMO-Oilseeds ਮਿਸ਼ਨ ਦਾ ਟੀਚਾ 2030-31 ਤੱਕ ਤੇਲ ਬੀਜਾਂ ਦਾ ਉਤਪਾਦਨ 39 ਮਿਲੀਅਨ ਟਨ ਤੋਂ ਵਧਾ ਕੇ 69.7 ਮਿਲੀਅਨ ਟਨ ਕਰਨਾ ਹੈl NEMO-Oilseeds ਸਕੀਮ ਤਹਿਤ ਉਹਨਾਂ ਸਰੋਂ ਅਤੇ ਵੱਖ-ਵੱਖ ਤੇਲ ਬੀਜਾਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ l
ਇਸ ਕੈਂਪ ਵਿੱਚ ਡਾ.ਹਰਮਨਦੀਪ ਸਿੰਘ, ਏ.ਡੀ.ਓ., ਸਰਕਲ ਬਧਾਈ ਨੇ ਮਿੱਟੀ ਪਾਣੀ ਪਰਖ Soil Testing ਦੀ ਮਹੱਤਤਾ ਅਤੇ ਸੈਪਲ Soil Sampling ਲੈਣ ਦੀ ਵਿਧੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਉਹਨਾਂ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ Gypsum ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ, ਜਿਸਨੂੰ ਚਾਹਵਾਨ ਕਿਸਾਨ 50 ਪ੍ਰਤੀਸ਼ਤ ਸਬਸਿਡੀ Subsidy ਤੇ ਵਿਭਾਗ ਪਾਸੋਂ ਪ੍ਰਾਪਤ ਕਰ ਸਕਦੇ ਹਨ I ਉਹਨਾ ਵੱਲੋ ਕਿਸਾਨਾਂ ਨੂੰ ਦੱਸਿਆ ਗਿਆ ਕਿ ਨਰਮੇ ਦੀ ਗੁਲਾਬੀ ਸੁੰਡੀ Pink Boll Worm ਛਿਟੀਆਂ ਦੇ ਢੇਰਾਂ ਵਿਚ ਅੱਧ-ਖਿੜੇ ਟੀਡਿਆਂ ਵਿੱਚ ਅਜੇ ਵੀ ਮੌਜੂਦ ਹੈ। ਇਸ ਕਰਕੇ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖਿੜੇ ਟੀਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਿਟੀਆਂ ਨਰਮੇ ਦੀ ਬਿਜਾਈ Cotton Sowing ਤੋ ਪਹਿਲਾਂ-ਪਹਿਲਾਂ ਵਰਤ ਲਈਆ ਜਾਣ ਤਾ ਜੋ ਫਸਲ ਨੂੰ ਗੁਲਾਬੀ ਸੁੰਡੀ Pink Bollworm ਦੇ ਹਮਲੇ ਤੋ ਬਚਾਇਆ ਜਾ ਸਕੇ l
ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ PM KISAN ਸਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ e-KYC ਕਰਵਾਉਣ ਲਈ ਜਾਗਰੂਕ ਕੀਤਾ ਅਤੇ ਇਸ ਸਕੀਮ ਅਧੀਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਉਚਿੱਤ ਹੱਲ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ(ATMA) ਅਤੇ ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ ਵੱਲੋਂ ਕੀਤਾ ਗਿਆ ।
ਇਸ ਮੌਕੇ ਆਪ ਆਗੂ ਸ਼੍ਰੀ ਰੁਪਿੰਦਰ ਸਿੰਘ (ਡਾਇਰੈਕਟਰ ਕੋ-ਅਪ੍ਰੇਟਿਵ ਬੈਂਕ), ਸ਼੍ਰੀ ਸੋਹਨ ਸਿੰਘ, ਪਿੰਡ ਦੇ ਮੌਜੂਦਾ ਸਰਪੰਚ ਸ਼੍ਰੀ ਸਿਕੰਦਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ l ਇਸ ਤੋਂ ਇਲਾਵਾ, ਅੰਤ ਵਿੱਚ ਆਤਮਾ ਸਕੀਮ ਅਧੀਨ ਚੂਹੇਮਾਰ ਦਵਾਈ ਗੇਜ਼ ਵਿਚ ਰਲਾ ਕੇ ਕਿਸਾਨਾਂ ਨੂੰ ਵੰਡੀ ਗਈ I



No comments:
Post a Comment