ਕੁਦਰਤੀ ਖੇਤੀ Organic Farming ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ ਅਤੇ ਜ਼ਹਿਰ-ਮੁਕਤ ਭੋਜਨ ਲਈ ਸਮੇਂ ਦੀ ਲੋੜ-ਮੁੱਖ ਖੇਤੀਬਾੜੀ ਅਫ਼ਸਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕੁਦਰਤੀ ਖੇਤੀ Organic Farming ਨੂੰ ਉਤਸ਼ਾਹਿਤ ਕਰਨ ਹਿੱਤ ਬਲਾਕ ਬੁਢਲਾਡਾ ਦੇ ਪਿੰਡ ਬੀਰੋਕੇ ਕਲਾਂ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਦਾ ਆਯੋਜਨ ਕੀਤਾ ਗਿਆ। ਇਸ Organic Farming Training ਕੈਂਪ ਵਿੱਚ ਕਰੀਬ 150 ਕਿਸਾਨਾਂ ਨੇ ਭਾਗ ਲਿਆ।
ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕੁਦਰਤੀ ਖੇਤੀ Organic Farming ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਜ਼ਹਿਰ-ਮੁਕਤ ਭੋਜਨ Pesticide Residue Free Food ਲਈ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕੀੜੇਮਾਰ ਜ਼ਹਿਰਾਂ Pesticide ਅਤੇ ਰਸਾਇਣਕ ਖਾਦਾਂ Chemical Fertilizer ਦੀ ਵਰਤੋਂ ਨਾਲ ਜ਼ਿਥੇ ਕੈਂਸਰ Cancer Disease ਵਰਗੀਆਂ ਭਿਆਨਕ ਬਿਮਾਰੀਆਂ ਵਧ ਰਹੀਆਂ ਹਨ, ਉਥੇ ਕਿਸਾਨਾਂ ਦਾ ਖੇਤੀ ਖਰਚਾ ਵੀ ਕਾਫੀ ਵਧ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ Organic Farming ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਾ ਕੇ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਹੁੰਦੀ ਹੈ। ਮਿੱਟੀ ਦੀ ਸਿਹਤ ਵਿੱਚ ਦਿਨੋ ਦਿਨ ਨਿਘਾਰ ਆਉਣ ਦਾ ਕਾਰਨ ਵੀ ਰਸਾਇਣਕ ਖੇਤੀ Chemical Farming ਹੈ ਅਤੇ Organic Farming ਮਿੱਟੀ ਵਿੱਚ ਮਿੱਤਰ ਕੀੜਿਆਂ ਅਤੇ ਸੂਖਮ ਜੀਵਾਂ ਨੂੰ ਵਧਾਉਂਦੀ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ੍ਰੀ ਗੁਰਵੀਰ ਸਿੰਘ, ਏ.ਡੀ.ਓ, ਬੁਢਲਾਡਾ ਅਤੇ ਸ੍ਰੀ ਗੁਰਪ੍ਰੀਤ ਸਿੰਘ, ਏ.ਡੀ.ਓ, ਮਾਨਸਾ Mansa ਵੱਲੋਂ ਕਿਸਾਨਾਂ ਨੂੰ ਵਿਭਾਗ ਅੰਦਰ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸ੍ਰੀ ਨੀਰਜ ਜਿੰਦਲ, ਏ.ਡੀ.ਓ, ਬੁਢਲਾਡਾ, ਸ੍ਰੀ ਹਰੀ ਓਮ ਸਿੰਗਲਾ, ਏ.ਡੀ.ਓ, ਬੁਢਲਾਡਾ, ਸ੍ਰੀ ਰਵਿੰਦਰ ਸਿੰਘ, ਏ.ਡੀ.ਓ, ਭੀਖੀ, ਮਾਨਸਾ, ਸ੍ਰੀ ਜਗਨ ਨਾਥ, ਏ.ਐਸ.ਆਈ, ਸ੍ਰੀ ਸੁਖਵਿੰਦਰ ਸਿੰਘ, ਏ.ਐਸ.ਆਈ, ਬੁਢਲਾਡਾ ਅਤੇ ਸ੍ਰੀ ਨਿਰਮਲ ਸਿੰਘ, ਏ.ਟੀ.ਐਮ., ਸ੍ਰੀ ਦਲਜੀਤ ਸਿੰਘ, ਏ.ਟੀ.ਐਮ. ਤੋਂ ਇਲਾਵਾ ਸ੍ਰੀ ਸੁਖਜੀਤ ਸਿੰਘ ਕੁਦਰਤੀ ਖੇਤੀ ਵਾਲੇ ਕਿਸਾਨ ਅਤੇ ਹੋਰ ਅਗਾਂਹਵਧੂ ਕਿਸਾਨ ਹਾਜਰ ਸਨ।
.jpeg)
No comments:
Post a Comment