Thursday, March 12, 2026

ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 17 ਮਾਰਚ ਨੂੰ Kisan Mela at Faridkot

ਫਰੀਦਕੋਟ, 13 ਮਾਰਚ:
        ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ PAU Reginal Research Center Faridkot ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 17 ਮਾਰਚ, 2026 ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela at Faridkot ਆਯੋਜਿਤ ਕਰਵਾਇਆ ਜਾ ਰਿਹਾ ਹੈ।

          ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ Kharif Crop Seeds ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ Vegetable Seed Kits ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਕਿਸਾਨ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ 'ਤੇ ਹੱਲ ਦੱਸੇ ਜਾਣਗੇ। ਕਿਸਾਨ ਮੇਲੇ ਵਿੱਚ ਕੰਪਨੀਆਂਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਫੋਨ ਨੰਬਰ 94177-83052 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

No comments:

Post a Comment