Wednesday, March 18, 2026

ਕਿਸਾਨ ਮੇਲਾ 24 ਮਾਰਚ ਨੂੰ Kisan Mela Bathinda

ਖੇਤੀ ਵਿਭਿੰਨਤਾ ਅਪਣਾਓ, ਵਾਤਾਵਰਣ ਬਚਾਓ” ਥੀਮ ਨਾਲ ਹੋਵੇਗਾ Kisan Mela ਦਾ ਆਯੋਜਨ

ਕਿਸਾਨਾਂ ਨਾਲ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਸਾਂਝੀ ਕੀਤੀ ਜਾਵੇਗੀ ਤਕਨੀਕੀ ਜਾਣਕਾਰੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ਤੇ ਕਰਨਗੇ ਸ਼ਿਰਕਤ

ਕਿਸਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ 

ਬਠਿੰਡਾ, 18 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਡੱਬਵਾਲੀ ਰੋਡ, Bathinda ਵੱਲੋਂ 24 ਮਾਰਚ ਦਿਨ ਮੰਗਲਵਾਰ ਨੂੰ ਇੱਕ ਵਿਸ਼ਾਲ ਕਿਸਾਨ ਮੇਲੇ Kisan Mela ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੇਲਾ ਖੇਤੀਬਾੜੀ ਨਾਲ ਜੁੜੇ ਨਵੇਂ ਤਜਰਬਿਆਂ ਅਤੇ ਤਕਨੀਕੀ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ।

ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਾ. ਕਰਮਜੀਤ ਸਿੰਘ ਸੇਖੋਂ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ Kisan Mela ਮੇਲੇ ਦੀਆਂ ਸਾਰੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ Kisan Mela ਦਾ ਮੁੱਖ ਵਿਸ਼ਾ “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ” ਰੱਖਿਆ ਗਿਆ ਹੈ। ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਪਨੀਰੀ ਅਤੇ ਫਲਦਾਰ ਬੂਟੇ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਉਹ ਨਵੀਨ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਵੱਲ ਪ੍ਰੇਰਿਤ ਹੋਣਗੇ।

 ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਸੰਬੰਧਿਤ ਅਦਾਰਿਆਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ 'ਤੇ ਹੀ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਕਿਸਾਨ ਆਪਣੀ ਆਮਦਨ ਵਧਾਉਣ ਦੇ ਨਵੇਂ ਰਸਤੇ ਜਾਣ ਸਕਣਗੇ।
                                                                                               
 ਮੇਲੇ ਵਿੱਚ ਕੈਬਨਿਟ ਮੰਤਰੀ Gurmeet Singh Khuddian  ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।

ਇਸ ਤੋਂ ਇਲਾਵਾ Kisan Mela ਵਿੱਚ ਫਸਲਾਂ, ਸਬਜ਼ੀਆਂ ਅਤੇ ਫਲਾਂ ਦੀ ਨੁਮਾਇਸ਼, ਖੇਤੀ ਸਾਹਿਤ ਦੀ ਵੰਡ ਅਤੇ ਸੁਆਣੀਆਂ ਲਈ ਘਰੇਲੂ ਉਦਯੋਗਾਂ ਸਬੰਧੀ ਵਿਸ਼ੇਸ਼ ਜਾਣਕਾਰੀ ਸੈਸ਼ਨ ਵੀ ਕਰਵਾਏ ਜਾਣਗੇ। ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮੇਲੇ ਦਾ ਪੂਰਾ ਲਾਭ ਲਿਆ ਜਾ ਸਕੇ।

No comments:

Post a Comment