Tuesday, March 10, 2026

ਕਣਕ ਦੀ ਨਾੜ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਉਪਰਾਲੇ ਸ਼ੁਰੂ

 ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹਣ : ਵਧੀਕ ਡਿਪਟੀ ਕਮਿਸ਼ਨਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਾਰਚ:
ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ਼੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਾੜ੍ਹੀ ਮੌਸਮ 2026-27 ਦੌਰਾਨ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ Wheat Straw Burning ਅੱਗ ਲਗਾਉਣ ਤੋਂ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਏ.ਐਸ. ਨਗਰ ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਸੁਪਰੀਮ ਕੋਰਟ ਅਤੇ ਸੈਂਟਰਲ ਏਅਰ ਕੁਆਲਿਟੀ ਮੈਨੇਜਮੈਂਟ CAQM ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਆਉਣ ਵਾਲੀਆਂ ਫਸਲਾਂ ਲਈ ਖਾਦਾਂ ਉੱਤੇ ਹੋਣ ਵਾਲਾ ਬੇਲੋੜਾ ਖਰਚ ਵੀ ਘਟਦਾ ਹੈ।

ਉਨ੍ਹਾਂ ਹੋਰ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ Stubble Burning ਨਾਲ ਵਾਤਾਵਰਨ ਵਿੱਚ ਤਾਪਮਾਨ ਵੱਧ ਜਾਂਦਾ ਹੈ, ਜਿਸ ਨਾਲ ਖੇਤਾਂ ਵਿੱਚ ਮੌਜੂਦ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਇਸ ਦੇ ਨਾਲ ਹੀ ਹਵਾ ਦੇ ਖੁਸ਼ਕ ਹੋਣ ਕਾਰਨ ਦਰੱਖਤਾਂ ਅਤੇ ਹੋਰ ਬਨਸਪਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡ ਪੱਧਰ ‘ਤੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ Crop Residue Management  ਦੀ ਲਈ ਜਾਗਰੂਕਤਾ ਵੈਨਾਂ, ਪੰਚਾਇਤ ਮੀਟਿੰਗਾਂ, ਬਲਾਕ ਪੱਧਰੀ ਕੈਂਪਾਂ, ਨੁਕੜ ਨਾਟਕਾਂ ਅਤੇ ਲਿਟਰੇਚਰ ਦੀ ਵੰਡ ਰਾਹੀਂ ਵੀ ਕਿਸਾਨਾਂ ਨੂੰ ਸਚੇਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਪ੍ਰਚਾਰ ਵੈਨਾਂ ਰਾਹੀਂ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਸੰਬੰਧਿਤ ਲਿਟਰੇਚਰ ਦੀ ਵੰਡ ਕੀਤੀ ਜਾਵੇਗੀ।

ਮੀਟਿੰਗ ਵਿੱਚ ਡਾ. ਸੁਭਕਰਨ ਸਿੰਘ, ਡਾ. ਰਮਨ ਕਰੋੜੀਆ (ਖੇਤੀਬਾੜੀ ਅਫਸਰ), ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਡਾ. ਜਸਪ੍ਰੀਤ ਸਿੰਘ, ਡਾ. ਦਾਨਿਸ ਕੁਮਾਰ, ਡਾ. ਗੁਰਵਿੰਦਰ ਕੌਰ, ਵਾਤਾਵਰਨ ਇੰਜੀਨੀਅਰ ਸ਼੍ਰੀਮਤੀ ਕਵਲਦੀਪ ਕੌਰ ਅਤੇ ਮਸ਼ੀਨਰੀ ਸਬੰਧੀ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

No comments:

Post a Comment