Thursday, March 12, 2026

ਕਿਸਾਨ ਦਾਲਾਂ ਦੀਆਂ ਫਸਲਾਂ ਦਾ ਰਕਬਾ ਵਧਾਉਣ: ਮੁੱਖ ਖੇਤੀਬਾੜੀ ਅਫਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ, 2026:
ਮਿਸ਼ਨ ‘ਆਤਮ ਨਿਰਭਰਤਾ ’ Mission Aatmnirbhar ਅਧੀਨ ਪੰਜਾਬ ਸਰਕਾਰ ਵੱਲੋਂ ਸੱਠੀ ਮੂੰਗੀ Summer Moong  ਦਾ ਬੀਜ Seed ਕਿਸਮ  SML-1827 ਕਿਸਾਨਾਂ ਨੂੰ ਸਬਸਿਡੀ Subsidy ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ 03 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 50 ਰੁਪਏ  ਸਬਸਿਡੀ ਕੱਟ ਕੇ  95/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾਵੇਗਾ। ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਨੇ ਕਿਹਾ ਕਿ ਜਿਲ੍ਹੇ ਦੇ ਕਿਸਾਨ ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ, ਫਸਲੀ ਵਿਭਿੰਨਤਾ ਅਪਨਾਉਣ ਅਤੇ ਦਿਨੋ ਦਿਨ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਲਈ ਵੱਧ ਤੋਂ ਵੱਧ ਰਕਬੇ ਵਿੱਚ ਦਾਲਾਂ ਦੀ ਬਿਜਾਈ ਕਰਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਐਸ ਐਮ ਐਲ 1827 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਵੱਲੋਂ ਸਿਫਾਰਸ ਕੀਤੀ ਗਈ ਹੈ। ਇਸ ਦਾ ਪ੍ਰਤੀ ਏਕੜ 12 ਕਿਲੋ ਬੀਜ ਪੈਂਦਾ ਹੈ ਅਤੇ ਇਸ ਦਾ ਔਸਤਨ ਝਾੜ 5 ਕੁਇੰਟਲ ਪ੍ਰਤੀ ਏਕੜ ਹੈ। ਇਹ ਕਿਸਮ ਤਕਰੀਬਨ 62 ਦਿਨਾਂ ਵਿੱਚ ਪੱਕੀ ਜਾਂਦੀ ਹੈ.

No comments:

Post a Comment