Thursday, March 12, 2026

ਪਿੰਡ ਢਾਬਾ ਕੋਕਰੀਆਂ ਵਿੱਚ ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ 12 ਮਾਰਚ
ਪਿੰਡ ਢਾਬਾ ਕੋਕਰੀਆਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀਆਂ ਛਟੀਆਂ Cotton Stick Management to Control Pink Bollworm Spread ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ Harpreet Pal Kaur ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੀ ਗੁਲਾਬੀ ਸੁੰਡੀ Pink Bollworm ਦਾ ਲਾਰਵਾ ਟੀਂਡਿਆਂ ਵਿੱਚ ਪਾਇਆ ਜਾਂਦਾ ਹੈ। ਬਾਅਦ ਵਿੱਚ ਇਹ ਪਤੰਗੇ ਦਾ ਰੂਪ ਧਾਰ ਕੇ ਉੱਡ ਜਾਂਦਾ ਹੈ ਅਤੇ ਅਗਲੀ ਫਸਲ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀਆਂ ਛਟੀਆਂ ਨੂੰ ਖੇਤਾਂ ਵਿੱਚ ਇਕੱਠਾ ਕਰਕੇ ਝਾੜਿਆ ਜਾਵੇ ਅਤੇ ਟੀਂਡਿਆਂ ਨੂੰ ਨਸ਼ਟ ਕੀਤਾ ਜਾਵੇ। ਇਸ ਤਰ੍ਹਾਂ ਕਰਨ ਨਾਲ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਅਤੇ ਆਉਣ ਵਾਲੇ ਸੀਜ਼ਨ ਵਿੱਚ ਨਰਮੇ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਮਨਦੀਪ, ਹਰੀਸ਼ ਸਿਆਗ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਕੁਮਾਰ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਆਸਾ ਰਾਮ, ਲੂਣਾ ਰਾਮ ਅਤੇ ਅਨਿਲ ਕੁਮਾਰ ਪੂਣੀਆਂ ਸਮੇਤ ਹੋਰ ਕਿਸਾਨ ਵੀ ਮੌਜੂਦ ਰਹੇ।

No comments:

Post a Comment