Friday, March 27, 2026

ਡਾ. ਸੁਖਪਾਲ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 27 ਮਾਰਚ

     ਡਾ. ਸੁਖਪਾਲ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ Chief Agriculture Officer Barnala  ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

     ਅਹੁਦਾ ਸੰਭਾਲਣ ਉਪਰੰਤ Dr Sukhpal Singh Gill ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਪਹਿਲੀ ਤਰਜੀਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਖੇਤੀਬਾੜੀ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਸਲ ਲਾਭਪਾਤਰੀਆਂ, ਅਰਥਾਤ ਕਿਸਾਨਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀ ਖਰਚੇ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਵੀਆਂ ਤਕਨੀਕਾਂ ਅਪਣਾਉਣਾ ਬਹੁਤ ਜ਼ਰੂਰੀ ਹੈ ਅਤੇ ਵਿਭਾਗ ਇਸ ਦਿਸ਼ਾ ਵਿੱਚ ਵਧੇਰੇ ਯਤਨ ਕਰੇਗਾ।
ਡਾ. ਸੁਖਪਾਲ ਸਿੰਘ ਗਿੱਲ ਇਸ ਤੋਂ ਪਹਿਲਾਂ ਬਰਨਾਲਾ ਵਿਖੇ ਭੂਮੀ ਪਰਖ ਅਫ਼ਸਰ ਕਮ ਬਲਾਕ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਡਾ. ਗਿੱਲ ਨੇ ਕਿਹਾ ਕਿ ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ, ਭੂਮੀ ਪਰਖ ਦੇ ਆਧਾਰ ‘ਤੇ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰੀ ਪਹੁੰਚ ਨੂੰ ਹੋਰ ਸੁਖਾਲਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਸਾਰੇ ਸਟਾਫ਼ ਵਲੋਂ ਡਾ. ਗਿੱਲ ਦਾ ਸਵਾਗਤ ਕੀਤਾ ਗਿਆ। ਡਾ. ਗਿੱਲ ਨੇ ਵਿਭਾਗੀ ਸਟਾਫ਼ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਸਬੰਧੀ ਸਲਾਹ ਲਈ ਵਿਭਾਗ ਨਾਲ ਲਗਾਤਾਰ ਰਾਬਤਾ ਰੱਖਣ।

No comments:

Post a Comment