Thursday, March 5, 2026

ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਖੇਤ ਦਿਵਸ ਦਾ ਆਯੋਜਨ

 

ਸ੍ਰੀ ਮੁਕਤਸਰ ਸਾਹਿਬ0ਮਾਰਚ

 

ਤੇਲ ਬੀਜ ਫਸਲਾਂ Oil Seed Crops ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ PAU-KVK Sri Muktsar Sahib ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਮਹਿਰਾਜ ਵਾਲਾ ਵਿਖੇ ਖੇਤ ਦਿਵਸ Field Day ਦਾ ਆਯੋਜਨ ਕੀਤਾ ਗਿਆਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।

 

ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ Dr Karmajit Sharma ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ ਵਿਭਿੰਨਤਾ ਵਿੱਚ ਸਰੋਂ ਦੀ ਫਸਲ Mustard Crop ਦੇ ਮਹੱਤਵ ਅਤੇ ਆਰਥਿਕ ਲੇਖੇ-ਜੋਖੇ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਤੇਲ ਬੀਜ ਫਸਲਾਂ ਹੇਠ ਘੱਟ ਰਹੇ ਰਕਬੇ ਅਤੇ ਵੱਧ ਰਹੀ ਮੰਗ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇ. ਵੀ. ਕੇ. ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨ ਵੀਰਾਂ ਨੂੰ 17 ਮਾਰਚ ਨੂੰ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਲਗਾਏ ਜਾ ਰਹੇ ਕਿਸਾਨ ਮੇਲੇ Kisan Mela ਵਿੱਚ ਸ਼ਮੂਲੀਅਤ ਕਰਨ ਦਾ ਸੁਨੇਹਾ ਦਿੱਤਾ।

 

ਇਸ ਮੌਕੇ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਕਨੋਲਾ ਸਰੋਂ Canola Mustard ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2% ਤੋਂ ਘੱਟ ਅਤੇ ਇਸ ਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਸ ਤੋਂ ਇਲਾਵਾ ਤੇਲ ਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਪੀ.ਏ.ਯੂ. ਦਿਆਂ ਸਿਫਰਸ਼ਾਂ ਅਤੇ ਕਸ਼ਤਕਾਰੀ ਤਰੀਕਿਆਂ ਬਾਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲ ਦੇ ਚੰਗੇ ਝਾੜ ਪ੍ਰਾਪਤ ਕਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ।

 

ਇਸ ਦੌਰਾਨ ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਵਿੱਚ ਪਸ਼ੂਆਂ ਦੇ ਰੱਖ-ਰਖਾਵ ਸਬੰਧੀ Livestock Care in Summer ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾਉਹਨਾਂ ਨੇ ਪਸ਼ੂਆਂ ਦੀ ਚੰਗੀ ਖੁਰਾਕ ਅਤੇ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਸ੍ਰੀਮਤੀ ਚਰਨਜੀਤ ਕੌਰ (ਡਮੋਨਸਟਰੇਟਰ) ਗ੍ਰਹਿ ਵਿਗਿਆਨ ਨੇ ਮਨੁੱਖੀ ਖੁਰਾਕ ਵਿੱਚ ਤੇਲ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਮਗਰੋਂ ਮਾਹਿਰਾਂ ਵੱਲੋਂ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

 


No comments:

Post a Comment