Tuesday, March 24, 2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕ ਕਰੇਗੀ ਖੇਤੀਬਾੜੀ ਵਿਭਾਗ ਦੀ ਪ੍ਰਚਾਰ ਵੈਨ

ਹੁਸ਼ਿਆਰਪੁਰ, 24 ਮਾਰਚ :

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਣਕ ਦੀ ਕਟਾਈ ਤੋਂ ਬਾਅਦ ਉਸਦੀ ਨਾੜ ਨੂੰ ਅੱਗ ਨਾ ਲਗਾਉਣ Farmer Awareness to Prevent Crop Residue Burning ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰਚਾਰ ਵੈਨਾਂ Publicity Van of Agriculture Department  ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ Hoshiarpur ਨੇ ਕਿਹਾ ਕਿ ਇਹ ਪ੍ਰਚਾਰ ਵੈਨ ਅੱਜ ਤੋਂ ਲੈ ਕੇ ਅਗਲੇ 40 ਦਿਨਾਂ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਉਸਦੀ ਤੂੜੀ ਬਣਾਉਣ ਤੋਂ ਬਾਅਦ ਰਹਿੰਦੀ ਰਹਿੰਦ-ਖੂੰਹਦ ਨੂੰ ਖੇਤ ਵਿਚ ਹੀ ਰੋਟਾਵੇਟਰ, ਉਲਟਾਵੇਂ ਹਲ ਆਦਿ ਖੇਤੀਬਾੜੀ ਉਪਕਰਣਾਂ ਦੀ ਸਹਾਇਤਾ ਨਾਲ ਮਿੱਟੀ ਵਿਚ ਮਿਲਾਇਆ Crop Residue Management ਜਾਵੇ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ Soil Fertility  ਵਧੇਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਰੋਕਿਆ ਜਾ ਸਕੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖ਼ਿਲਾਫ਼ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ Dapinder Singh Sandhu, ਜ਼ਿਲ੍ਹਾ ਸਿਖਲਾਈ ਅਸਰ ਦੀਪਕ ਪੁਰੀ, ਖੇਤੀਬਾੜੀ ਅਫ਼ਸਰ ਕਿਰਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਹਰਪ੍ਰੀਤ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਵਰੁਣ ਚੌਧਰੀ, ਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।


No comments:

Post a Comment