ਬਠਿੰਡਾ, 26 ਮਾਰਚ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਾਉਣੀ ਸੀਜ਼ਨ Kharif Crop ਦੌਰਾਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ Area under Cotton Crop ਵਧਾਉਣ ਦੇ ਮਕਸਦ ਨਾਲ ਅੱਜ ਬਠਿੰਡਾ Bathinda ਵਿਖੇ ਅੰਤਰ-ਰਾਜ ਕਪਾਹ ਵਿਸਥਾਰ ਕਮੇਟੀ Inter State Cotton Promotion Committee ਦੀ ਇੱਕ ਮਹੱਤਵਪੂਰਨ ਮੀਟਿੰਗ ਖੇਤੀ ਭਵਨ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਮਾਣਯੋਗ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਵੱਲੋਂ ਕੀਤੀ ਗਈ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੀਟਿੰਗ ਸਫਲਤਾਪੂਰਵਕ ਸੰਪੰਨ ਹੋਈ।
ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕਪਾਹ ਡਾ. ਕੁਲਵੰਤ ਸਿੰਘ ਦੇ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ, ਫਰੀਦਕੋਟ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮੋਗਾ ਦੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਰਹੇ।
ਇਸ ਦੌਰਾਨ ਨਰਮੇ Cotton ਹੇਠ ਰਕਬਾ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਗਿਆਨੀਆਂ ਵੱਲੋਂ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ White Fly ਅਤੇ ਗੁਲਾਬੀ ਸੁੰਡੀ Pink Bollworm ਦੇ ਹਮਲਿਆਂ ਸਬੰਧੀ ਡਾਟਾ ਸਾਂਝਾ ਕਰਦੇ ਹੋਏ ਇਸ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਯੋਜਨਾਬੰਦੀ ਕੀਤੀ ਗਈ, ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਵਿਗਿਆਨੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਈਆਂ ਛਿਟੀਆਂ ਨੂੰ ਚੰਗੀ ਤਰ੍ਹਾਂ ਝਾੜ ਕੇ ਰਹਿੰਦ-ਖੂੰਹਦ ਨੂੰ ਨਸ਼ਟ ਕੀਤਾ ਜਾਵੇ, ਜਿਸ ਨਾਲ ਗੁਲਾਬੀ ਸੁੰਡੀ ਦੇ ਜੀਵਨ ਚੱਕਰ Life Cycle of Pink Bollworm ਨੂੰ ਤੋੜਿਆ ਜਾ ਸਕੇ। ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪੁਨਾਹਗੀਰ ਨਦੀਨਾਂ ਦੀ ਸਫਾਈ 31 ਮਾਰਚ ਤੱਕ ਮੁਕੰਮਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਸਾਲ 2026-27 ਲਈ ਪ੍ਰਮਾਣਿਤ ਹਾਈਬ੍ਰਿਡ ਅਤੇ ਬੀ.ਟੀ. ਨਰਮੇ Bt Cotton ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਮਿਆਰੀ ਬੀਜਾਂ ਦੀ ਉਪਲਬਧਤਾ ਅਤੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਅੰਤ ਵਿੱਚ ਡਾ. ਕੁਲਵੰਤ ਸਿੰਘ ਵੱਲੋਂ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

No comments:
Post a Comment