ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਬਾਗ਼ਬਾਨੀ ਮੰਤਰੀ ਵੱਲੋਂ ਕਿਸਾਨ ਕੇਂਦਰਿਤ ਸਕੀਮਾਂ ਦੀ ਸਮੀਖਿਆ, ਅਧਿਕਾਰੀਆਂ ਤੋਂ ਕਿਸਾਨਾਂ ਦੇ ਹਿੱਤ ਲਈ ਕੀਤੇ ਕੰਮਾਂ ਦੀ ਲਈ ਪੂਰੀ ਜਾਣਕਾਰੀ
ਚੰਡੀਗੜ੍ਹ, ਮਾਰਚ 5
ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ Horticulture ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ Mohinder Bhagat ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ Horticulture Department ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ Crop Diversification ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ Financial Assistance to Farmers, ਫਲਾਂ ਅਤੇ ਸਬਜੀਆਂ ਦੇ ਉਤਪਾਦਨ Fruit and Vegetables Production ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
ਮ਼ਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰੀ ਪੱਧਰ ‘ਤੇ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

No comments:
Post a Comment