ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਬਚਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ
ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ
ਬਰਨਾਲਾ, 19 ਮਾਰਚ
ਡਿਪਟੀ ਕਮਿਸ਼ਨਰ ਬਰਨਾਲਾ Harpreet Singh IAS ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਗਾਮੀ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਫ਼ਸਲੀ ਰਹਿੰਦ-ਖੂੰਹਦ Crop Residue after Wheat Harvesting ਅਤੇ ਨਾੜ ਨੂੰ ਅੱਗ Crop Residue Burning ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਪਜਾਊ ਜ਼ਮੀਨ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਜ਼ਰੂਰੀ ਪੋਸ਼ਕ Nutrients of Soil ਤੱਤ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਆਦਿ) ਅਤੇ ਮਿੱਤਰ ਕੀੜੇ ਸੜ ਕੇ ਸਵਾਹ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਅਗਲੀ ਫ਼ਸਲ ਲਈ ਖਾਦਾਂ ਦੀ ਵਰਤੋਂ ਵੱਧ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਧੂੰਏਂ ਕਾਰਨ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਹ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸੜਕਾਂ 'ਤੇ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ।
ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਜਾ ਰਹੀ ਹੈ। ਪਿੰਡ ਪੱਧਰ 'ਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਹਰ ਘਟਨਾ 'ਤੇ ਨਜ਼ਰ ਰੱਖਣਗੇ।
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਕਰੀਬਨ 1.15 ਲੱਖ ਹੈਕਟੇਰ ਰਕਬੇ ਵਿੱਚ ਕਣਕ ਦੀ ਕਾਸ਼ਤ Area under Wheat crop in Barnala District ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਤੋਂ ਤੂੜੀ ਬਣਾਉਣ ਨੂੰ ਪਹਿਲ ਦੇਣ ਅਤੇ ਬਚੀ ਹੋਈ ਰਹਿੰਦ-ਖੂੰਹਦ ਨੂੰ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਮਸ਼ੀਨਾਂ ਦੀ ਮਦਦ ਨਾਲ ਖੇਤ ਵਿੱਚ ਹੀ ਵਾਹੁਣ। ਅਜਿਹਾ ਕਰਨ ਨਾਲ ਜ਼ਮੀਨ ਦੀ ਜੈਵਿਕ ਸ਼ਕਤੀ ਵਧਦੀ ਹੈ।
ਓਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਬਰਨਾਲਾ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਵਿੱਚ ਮਦਦ ਮਿਲ ਸਕੇ।
.jpeg)
No comments:
Post a Comment