Thursday, March 26, 2026

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਪਬਲੀਸਿਟੀ ਵੈਨ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਾਰਚ:

ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ Komal Mittal IAS ਦੀ ਅਗਵਾਈ ਹੇਠ ਅਤੇ ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਹਾਜ਼ਰੀ ਵਿੱਚ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, SAS Nagar ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ IEC ਕੰਪੋਨੈਂਟ ਅਧੀਨ ਪਬਲੀਸਿਟੀ ਵੈਨ Publicity Van to Aware Farmers Against Crop Residue Burning ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈ.ਈ.ਸੀ. ਕੰਪੋਨੈਂਟ ਤਹਿਤ ਪਿੰਡ ਅਤੇ ਬਲਾਕ ਪੱਧਰ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਕੈਂਪ, ਨੁੱਕੜ ਨਾਟਕ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਗਲੇ 40 ਦਿਨਾਂ ਤੱਕ ਪਬਲੀਸਿਟੀ ਵੈਨ ਰਾਹੀਂ ਵਿਆਪਕ ਜਾਗਰੂਕਤਾ ਮੁਹਿੰਮ Awareness Drive for Crop Residue Management ਚਲਾਈ ਜਾਵੇਗੀ।

ਉਨ੍ਹਾਂ ਹੋਰ ਕਿਹਾ ਕਿ ਇਸ ਵੈਨ ਰਾਹੀਂ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪਰਚਿਆਂ ਦੀ ਵੰਡ ਕੀਤੀ ਜਾਵੇਗੀ ਅਤੇ ਆਡੀਓ ਸੁਨੇਹਿਆਂ ਰਾਹੀਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੁਰੱਖਿਆ Environment Protection, ਮਿੱਟੀ ਦੀ ਉਪਜਾਊਸ਼ਕਤੀ ਨੂੰ ਬਣਾਈ TO Maintain the Soil Fertility ਰੱਖਣ ਅਤੇ ਜੀਵ-ਜੰਤੂਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ Dr Sukhjinder Singh Bajwa ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਤੂੜੀ ਤਿਆਰ ਕੀਤੀ ਜਾਵੇ ਅਤੇ ਇਸਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਤੂੜੀ ਸੁੱਕੇ ਚਾਰੇ ਵਜੋਂ ਸਾਲ ਭਰ ਵਰਤੀ ਜਾ ਸਕਦੀ ਹੈ ਅਤੇ ਇਸ ਦਾ ਮੰਡੀ ਵਿੱਚ ਵਧੀਆ ਭਾਅ ਵੀ ਮਿਲਦਾ ਹੈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਦਿਆਲ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਹਰਮੀਤ ਕੌਰ (ਕੇ.ਵੀ.ਕੇ.), ਸ਼੍ਰੀ ਗੁਰਚਮਨ ਸਿੰਘ ਤਕਨੀਕੀ ਸਹਾਇਕ, ਸ਼੍ਰੀ ਰੁਪਿੰਦਰ ਸਿੰਘ ਅੰਕੜਾ ਸਹਾਇਕ, ਸ਼੍ਰੀ ਸੁਰਿੰਦਰ ਸਿੰਘ ਸੀਨੀਅਰ ਸਹਾਇਕ, ਸ਼੍ਰੀ ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਸਮੇਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

No comments:

Post a Comment