Monday, March 9, 2026

ਪੀ.ਐਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ ‘ਫਾਰਮਰ ਰਜਿਸਟਰੀ’ ਕਰਵਾਉਣੀ ਲਾਜ਼ਮੀ

 ਆਸਾਨੀ ਨਾਲ ਸਿੱਧੇ ਤੌਰ ‘ਤੇ ਅਸਲ ਹੱਕਦਾਰ ਕਿਸਾਨਾਂ ਤੱਕ ਪੁੱਜੇਗੀ ਸਰਕਾਰੀ ਮਦਦ

ਨੇੜਲੇ ਕਾਮਨ ਸਰਵਿਸ ਸੈਂਟਰ ਜਾਂ ਸਬੰਧਤ ਬਲਾਕ ਖੇਤੀਬਾੜੀ ਦਫਤਰ ਵਿਖੇ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਬਠਿੰਡਾ, 5  ਮਾਰਚ: ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM KISAN) ਯੋਜਨਾ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹੁਣ ਹਰੇਕ ਲਾਭਪਾਤਰੀ ਕਿਸਾਨ ਲਈ Farmer Registry’ ਵਿੱਚ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ Dr Harbansh Singh Sidhu ਵੱਲੋਂ ਦਿੱਤੀ ਗਈ।

          ਡਾ. ਸਿੱਧੂ ਨੇ ਅੱਗੇ ਦੱਸਿਆ ਕਿ Farmer Registry ਦੇ ਤਹਿਤ ਹਰੇਕ ਕਿਸਾਨ ਦੀ ਇੱਕ ਵਿਲੱਖਣ ‘ਕਿਸਾਨ ਆਈ.ਡੀ.’ Farmer ID ਤਿਆਰ ਕੀਤੀ ਜਾਵੇਗੀ, ਜਿਸ ਨੂੰ ਉਸ ਦੇ ਮੌਜੂਦਾ PM KISAN ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਇਸ ਨਾਲ ਕਿਸਾਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਦੀ ਤਸਦੀਕ ਆਸਾਨੀ ਨਾਲ ਹੋ ਸਕੇਗੀ ਅਤੇ ਸਰਕਾਰੀ ਮਦਦ ਸਿੱਧੇ ਤੌਰ ‘ਤੇ ਅਸਲ ਹੱਕਦਾਰ ਕਿਸਾਨਾਂ ਤੱਕ ਪਹੁੰਚੇਗੀ।

         ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਆਪਣੀ ਫਾਰਮਰ ਰਜਿਸਟਰੀ Farmer Registry ਨਹੀਂ ਕਰਵਾਈ ਹੋਵੇਗੀ, ਉਨ੍ਹਾਂ ਨੂੰ ਭਵਿੱਖ ਵਿੱਚ PM KISAN ਯੋਜਨਾ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾਣਗੀਆਂ। ਇਸ ਲਈ ਸਾਰੇ ਲਾਭਪਾਤਰੀ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ Farmer Registry ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਵਾਉਣ।

         ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ Farmer Registry ਰਜਿਸਟ੍ਰੇਸ਼ਨ ਨੇੜਲੇ ਕਾਮਨ ਸਰਵਿਸ ਸੈਂਟਰ (CSC) ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ ਨਾਲ ਲੈਕੇ ਜਾਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਮੇਂ-ਸਿਰ ਰਜਿਸਟ੍ਰੇਸ਼ਨ ਕਰਵਾ ਕੇ ਪੀ.ਐੱਮ-ਕਿਸਾਨ ਯੋਜਨਾ ਦਾ ਲਾਭ ਜ਼ਰੂਰ ਲਿਆ ਜਾਵੇ।

No comments:

Post a Comment