ਸ੍ਰੀ ਮੁਕਤਸਰ ਸਾਹਿਬ, 16 ਮਾਰਚ:
ਸ਼੍ਰੀ ਡੈਵੀ ਗੋਇਲ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਅੱਜ 20 ਦੇ ਕਰੀਬ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ White Fly on Cotton Crop, ਮਿਲੀਬੱਗ Mealybug on Cotton Crop ਅਤੇ ਲੀਫ਼ ਕਰਲ ਵਾਇਰਸ Leaf Curl Virus of Cotton ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ ਅਤੇ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੀ ਮੌਜੂ਼ਦ ਸਨ।
ਮੀਟਿੰਗ ਦੌਰਾਨ Dr Jagsir Singh, ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਨਰਮੇਂ ਦੀ ਫ਼ਸਲ Cotton Crop ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ Life Cycle of White Fly ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਉਣੀ 2026 ਦੌਰਾਨ ਜ਼ਿਲ੍ਹੇ ਅੰਦਰ 14000 ਹੈਕ: ਰਕਬੇ ਤੇ ਨਰਮੇਂ ਦੀ ਬਿਜਾਈ Area Under Cotton in Muktsar District ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ।
ਇਸ ਮੌਕੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ ਪਹਿਲਾ ਚਿੱਟੀ ਮੱਖੀ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਵਿੱਚ ਉੱਗੇ ਨਦੀਨਾਂ ਅਤੇ ਹੋਰ ਫਸਲਾਂ ਉਪਰ ਪੱਲਦੀ ਰਹਿੰਦੀ ਹੈ। ਨਰਮੇਂ ਦੀ ਬਿਜਾਈ ਉਪਰੰਤ ਨਦੀਨਾਂ ਉਪਰ ਪਲ ਰਹੀ ਇਹ ਚਿੱਟੀ ਮੱਖੀ ਨਰਮੇਂ ਦੀ ਫਸਲ ’ਤੇ ਹਮਲਾ ਕਰ ਦਿੰਦੀ ਹੈ। ਸੋ ਚਿੱਟੀ ਮੱਖੀ ਦਾ ਸਰਕਲ ਤੋੜਨ ਲਈ ਇਹ ਜਰੂਰੀ ਹੈ ਕਿ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਜਿਵੇ ਕਿ ਪੀਲੀ ਬੂਟੀ, ਪੁੱਠ ਕੰਡਾਂ, ਧਤੂਰਾ, ਦੋਧਕ, ਮਿਲਕ ਵੀਡ, ਬਾਥੂ, ਕੰਗੀ ਬੂਟੀ, ਚਲਾਈ, ਗੁਵਾਰਾ ਫਲੀ, ਭੰਬੋਲਾਂ, ਤਾਦਲਾਂ, ਗੁਲਾਬੀ, ਹੁਲਹੁਲ, ਮਾਕੜੂ ਵੇਲ, ਗਾਜਰ ਘਾਹ ਅਤੇ ਭੰਗ ਨਰਮੇਂ ਦੀ ਬਿਜਾਈ ਤੋ ਪਹਿਲਾਂ ਨਸ਼ਟ ਕਰਨੇ Eradication of Weeds ਬਹੁਤ ਜਰੂਰੀ ਹਨ। ਇਸ ਤਰ੍ਹਾਂ ਕਰਨ ਨਾਲ ਚਿੱਟੀ ਮੱਖੀ ਦਾ ਸਰਕਲ ਟੁੱਟ ਜਾਵੇਗਾ ਅਤੇ ਨਰਮੇਂ ਦੀ ਫ਼ਸਲ ’ਤੇ ਹਮਲਾ ਘੱਟ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਉਣ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ।
.jpeg)
No comments:
Post a Comment