ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ
* ਸੜਕਾਂ, ਨਹਿਰਾਂ ਅਤੇ ਡਰੇਨਾਂ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਤੁਰੰਤ ਕੀਤਾ ਜਾਵੇ ਨਸ਼ਟ: ਡਿਪਟੀ ਕਮਿਸ਼ਨਰ
* ਖੇਤੀਬਾੜੀ ਵਿਭਾਗ ਦੇਵੇਗਾ ਤਕਨੀਕੀ ਸਿਖਲਾਈ, ਸਹਿਕਾਰਤਾ ਵਿਭਾਗ ਕਿਸਾਨਾਂ ਨੂੰ ਕਰੇਗਾ ਜਾਗਰੂਕ
ਮਾਨਸਾ, 6 ਮਾਰਚ:
ਨਰਮੇ ਦੀ ਫ਼ਸਲ Cotton Crop ਨੂੰ ਚਿੱਟੀ ਮੱਖੀ ਦੇ ਹਮਲੇ Attack of White Fly on Cotton ਤੋਂ ਬਚਾਉਣ ਲਈ Mansa ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ Navjot Kaur IAS ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ White Fly ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ Weed Eradication Drive ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ Weed Eradication ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।
ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ Host Weed Plant for White Fly ਦੇਣ ਵਾਲੇ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਤੋਂ ਪੁੱਟਿਆ ਜਾਵੇ ਅਤੇ ਪੁੱਟੇ ਗਏ ਨਦੀਨਾਂ ਨੂੰ ਮਿੱਟੀ ਵਿੱਚ ਟੋਇਆ ਪੁੱਟ ਕੇ ਦੱਬ ਦਿੱਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਖਤਮ ਹੋ ਸਕੇ।
ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੋਜ਼ਾਨਾ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।
ਇਹ ਨਦੀਨ ਕੀਤੇ ਜਾਣੇ ਹਨ ਨਸ਼ਟ
ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਦੀਨ ਜਿਵੇਂ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ, ਗਾਜਰ ਬੂਟੀ ਆਮ ਤੌਰ ਤੇ ਸੜ੍ਹਕਾਂ ਦੇ ਕਿਨਾਰੇ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡੇ, ਨਿੱਜੀ ਖੇਤਾਂ ਦੇ ਕੰਡਿਆਂ, ਪਹੀਆਂ ਅਤੇ ਖਾਲੀ ਪਈਆਂ ਥਾਵਾਂ ਤੇ ਪਾਏ ਜਾਂਦੇ ਹਨ। ਇਸ ਲਈ ਨਰਮੇ ਵਾਲੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।
ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

No comments:
Post a Comment