Tuesday, March 17, 2026

ਕਿਸਾਨ Farmer Registry ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ

*ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟਰੇਸ਼ਨ

**ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜ੍ਹੀ ਅਫਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

 ਫਤਹਿਗੜ੍ਹ ਸਾਹਿਬ,17 ਮਾਰਚ

ਮੁੱਖ ਖੇਤੀਬਾੜੀ ਅਫਸਰ ਡਾ.ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ PM KISAN ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ Agristack Farmer Registry ਸਕੀਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ  ਉਨ੍ਹਾਂ ਵਾਸਤੇ Farmer Registry ਰਜਿਸਟੇਸ਼ਨ ਆਈ.ਡੀ ਬਣਾਉਣ ਲਈ ਐਗਰੀਸਟੈਕ ਪੋਰਟਲ ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ। Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਕੇਵਲ ਉਨ੍ਹਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨਾਂ ਨੇ ਆਪਣੀ Farmer Registry ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ.ਪ੍ਰਾਪਤ ਕੀਤੀ ਹੋਵੇਗੀ।
 
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇੱਕ ਵਿਲੱਖਣ ਪਛਾਣ ਨੰਬਰ ਮਿਲੇਗਾ, ਜੋ ਕਿ ਉਨ੍ਹਾਂ ਦੇ ਮੌਜੂਦਾ ਪੀ.ਐੱਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਜੋ ਕਿਸਾਨ Farmer Registry ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ, ਉਨ੍ਹਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ ਤੇ ਰੋਕ ਲੱਗ ਸਕਦੀ ਹੈ। ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਅਧਾਰ ਕਾਰਡ ਅਤੇ ਫਰਦ ਲੈਣ ਜਾਣ ਤੇ ਬਿਨਾਂ ਦੇਰੀ ਤੋਂ ਰਜਿਸਟ੍ਰੇਸ਼ਨ ਕਰਵਾਉਣ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵਲੋਂ ਵੀ ਵੱਖ-ਵੱਖ ਬਲਾਕਾਂ ਵਿੱਚ ਕਾਮਨ ਸਰਵਿਸ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਹੋਰ ਮਦਦ ਲੈਣ ਲਈ ਬਲਾਕ ਅਮਲੋਹ, ਬੱਸੀ ਪਠਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ ਡਾ.ਬੂਟਾ ਸਿੰਘ ਮੋ.ਨੰ. 96465-78198, ਬਲਾਕ ਸਰਹੰਦ, ਖਮਾਣੋਂ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ,ਡਾ.ਇਕਬਾਲਜੀਤ ਸਿੰਘ 95018-00975 ਅਤੇ ਬਲਾਕ ਖੇੜਾ ਦੇ ਕਿਸਾਨ ਬਲਾਕ ਖੇਤੀਬਾੜ੍ਹੀ ਅਫਸਰ ਡਾ.ਗੁਰਪਾਲ ਸਿੰਘ ਮੋ.ਨੰ.84370-00605 ਨਾਲ ਸਪੰਰਕ ਕਰ ਸਕਦੇ ਹਨ।

No comments:

Post a Comment