ਬਟਾਲਾ, 7 ਮਾਰਚ
ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, Gurdaspur ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ Pradhan Mantri Kisan Samman Nidhi Yojna - PM KISAN ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' Farmer Registry ਵਿੱਚ ਆਪਣੀ ਰਜਿਸਟ੍ਰੇਸ਼ਨ Farmer Registration ਕਰਵਾਉਣੀ ਲਾਜ਼ਮੀ ਹੋਵੇਗੀ।
ਕਿਊਂ ਜਰੂਰੀ ਹੈ Farmer Registry
ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ Central Database ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।
Farmer Registry ਨਾ ਕਰਵਾਈ ਤਾਂ ਕੀ ਹੋਊ
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ PM KISAN ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ Farmer Registry ਮੁਕੰਮਲ ਕਰ ਲਈ ਹੋਵੇਗੀ। ਇਸ Farmer Registry ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' Farmer IDs ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ PM KISAN ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ Land Record of Farmer ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ
ਕਿੱਥੇ ਹੋਊ Farmer Registry
ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ Farmer Registry ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।

No comments:
Post a Comment