ਸ੍ਰੀ ਮੁਕਤਸਰ ਸਾਹਿਬ, 14 ਮਾਰਚ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪੀ.ਐੱਮ. ਕਿਸਾਨ ਸਨਮਾਨ ਨਿਧੀ PM Kisan Samman Nidhi Yojna ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਨੂੰ ਕੇਂਦਰੀ ਕਿਸਾਨ ਰਜਿਸਟਰੀ ਸਿਸਟਮ Farmer Registry ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ। ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸਨਮਾਨ ਨਿਧੀ PM KISAN ਦਾ ਲਾਭ ਲੈ ਰਹੇ ਕਿਸਾਨਾਂ ਨੂੰ ਰਜਿਸਟਰੇਸ਼ਨ ਆਈ. ਡੀ. Farmer ID ਬਣਾਉਣ ਲਈ ਐਗਰੀਸਟੈਕ ਪੋਰਟਲ Agristack Farmer Registry 'ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ।
ਉਹਨਾਂ ਦੱਸਿਆ ਕਿ ਫਾਰਮਰ ਰਜਿਸਟਰੀ Farmer Registry ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰਿਤ ਡਾਟਾਬੇਸ ਤਿਆਰ ਕਰਨਾ ਹੋਵੇਗਾ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਹਨਾਂ ਨੇ ਕਿਹਾ ਕਿ ਭਵਿੱਖ ਵਿੱਚ PM KISAN ਸਨਮਾਨ ਨਿਧੀ ਸਕੀਮ ਦਾ ਲਾਭ ਉਹਨਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨ੍ਹਾਂ ਨੇ ਆਪਣੀ ਰਜਿਸਟਰੇਸ਼ਨ ਮੁਕੰਮਲ ਕਰ ਫਾਰਮਰ ਆਈ.ਡੀ ਪ੍ਰਾਪਤ ਕੀਤੀ ਹੋਵੇਗੀl ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇਕ ਵਿਲੱਖਣ ਪਛਾਣ ਨੰਬਰ ਮਿਲੇਗਾ। ਜਿਹੜੇ ਕਿਸਾਨ ਰਜਿਸਟਰੇਸ਼ਨ Farmer Registry ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ ਉਹਨਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ 'ਤੇ ਰੋਕ ਲੱਗ ਸਕਦੀ ਹੈ।
ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਆਧਾਰ ਕਾਰਡ, ਜਮ੍ਹਾਬੰਦੀ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਲਿਜਾ ਕੇ ਬਿਨਾਂ ਦੇਰੀ ਦੇ Farmer Registry ਰਜਿਸਟਰੇਸ਼ਨ ਕਰਵਾਉਣਾ ਯਕੀਨੀ ਬਣਾਉਣ। ਬਲਾਕ ਅਧੀਨ ਪਿੰਡਾਂ ਵਿੱਚ ਕਾਮਨ ਸਰਵਿਸ ਸੈਂਟਰਾਂ ਨਾਲ ਰਾਬਤਾ ਕਰਕੇ ਪਿੰਡ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ।

No comments:
Post a Comment