ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ - ਸ਼੍ਰੀ ਲਾਲ ਚੰਦ ਕਟਾਰੂਚੱਕ
ਗੁਰਦਾਸਪੁਰ, 27 ਮਾਰਚ
ਪੀ.ਏ.ਯੂ. PAU ਦੇ ਸਾਉਣੀ ਦੀਆਂ ਫਸਲਾਂ Kharif Crops ਲਈ ਕਿਸਾਨ ਮੇਲਿਆਂ Kisan Mela ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ Regional Research Center Gurdaspur ਵਿਖੇ ਕਿਸਾਨ ਮੇਲਾ Kisan Mela ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ Lal Chand Kataruchak ਸਨ, ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਕਿਸਾਨ ਮੇਲੇ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਰਮਨ ਬਹਿਲ, ਪੰਜਾਬ ਦੇ Cane Commissioner ਡਾ ਅਮਰੀਕ ਸਿੰਘ ਅਤੇ ਸ ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ, ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਮੇਲਾ ਖੇਤੀ ਗਿਆਨ ਪ੍ਰਸਾਰ ਦਾ ਮੌਕਾ ਹੈ। ਖੇਤੀ ਵਿਗਿਆਨੀਆਂ ਵੱਲੋਂ ਕੀਤੀਆਂ ਖੋਜਾਂ ਕਿਸਾਨਾਂ ਤਕ ਲਿਆ ਕੇ ਆਮ ਕਿਸਾਨ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਪਹਿਲਕਦਮੀ ਕਰਨੀ ਇਨ੍ਹਾਂ ਮੇਲਿਆਂ ਦਾ ਮੰਤਵ ਹੈ।
ਸ਼੍ਰੀ ਕਟਾਰੂਚੱਕ ਨੇ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ ਜੋ ਆਪਣੇ ਗਿਆਨ ਨੂੰ ਖੇਤੀਕਾਰਾਂ ਨਾਲ ਸਾਂਝੇ ਕਰਦੇ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨ ਨੂੰ ਖੋਜ ਦਾ ਕੇਂਦਰੀ ਨੁਕਤਾ ਕਹਿੰਦਿਆਂ ਉਸਨੂੰ ਕੁਦਰਤ ਦਾ ਰਖਵਾਲਾ ਅਤੇ ਧਰਤੀ ਪੁੱਤਰ Farmer: Son of Land ਹੋਣ ਦਾ ਦਰਜਾ ਦਿੱਤਾ। ਅੱਜ ਦੀ ਖੇਤੀ ਨਿਰੀ ਬੀਜਣ ਵੱਢਣ ਦੀ ਕਿਰਿਆ ਨਹੀਂ ਬਲਕਿ ਇੱਕ ਪੂਰਾ ਵਿਗਿਆਨਕ ਅਮਲ ਹੈ। ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਜੋਕੇ ਕਿਸਾਨਾਂ ਨੂੰ ਵਿਗਿਆਨਕ ਤਕਨਾਲੋਜੀ ਅਪਣਾ ਕੇ ਖੇਤੀ ਨੂੰ ਕਾਰੋਬਾਰ ਵਿੱਚ ਵਟਾਉਣ ਵੱਲ ਵਧਣ ਦਾ ਹੋਕਾ ਦਿੱਤਾ ਤੇ ਕਿਹਾ ਕਿ ਵਰਤਮਾਨ ਮੁਕਾਬਲੇ ਦੇ ਦੌਰ ਵਿੱਚ ਇਹ ਰਸਤਾ ਵੱਧ ਮੁਨਾਫੇ ਵੱਲ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕੁਦਰਤ ਨੂੰ ਅਪਣੇ ਮੂਲ ਸਰੋਤ ਵਜੋਂ ਬਰਕਰਾਰ ਰੱਖਣ ਲਈ ਹਵਾ, ਪਾਣੀ ਤੇ ਧਰਤੀ ਦੀ ਸੰਭਾਲ Conservation of Soil and Water ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਭਿੰਨਤਾ ਨਾਲ ਹੀ ਪੰਜਾਬ ਦੀ ਖੇਤੀ, ਵਾਤਾਵਰਨ ਅਤੇ ਭਵਿੱਖ ਦੀ ਰੱਖਿਆ ਕੀਤੀ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਖੇਤੀ ਖੋਜ ਦੇ ਵਿਕਾਸ ਅਤੇ ਭਰਪੂਰਤਾ ਲਈ ਸਰਕਾਰੀ ਵਚਨਬੱਧਤਾ ਨੂੰ ਦੁਹਰਾਇਆ।
ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ PAU ਤੋਂ ਵੀ ਪੁਰਾਣਾ ਹੈ ਇਸ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਹੈ। ਇਸ ਕੇਂਦਰ ਦਾ ਮੌਸਮ ਲੁਧਿਆਣਾ ਤੋਂ ਭਿੰਨ ਹੋਣ ਕਰਕੇ ਖੋਜ ਪੱਖੋਂ ਬੜਾ ਅਹਿਮ ਹੈ। ਡਾ ਗੋਸਲ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ਼ ' ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ' ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਵੰਨ ਸੁਵੰਨੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ।
ਵਾਈਸ ਚਾਂਸਲਰ ਨੇ ਪੀ ਏ ਯੂ ਦੀਆਂ ਝੋਨੇ ਦੀਆਂ ਕਿਸਮਾਂ Verities of Paddy ਨੂੰ ਅਪਣਾ ਕੇ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਉੱਪਰ ਪਹਿਰਾ ਦੇਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਖੇਤਰ ਨੂੰ ਗੰਨਾ ਕਾਸ਼ਤ ਦਾ ਗੜ੍ਹ ਕਹਿੰਦਿਆਂ ਪੀ ਏ ਯੂ ਦੀਆਂ ਗੰਨੇ ਦੀਆਂ ਕਿਸਮਾਂ ਬੀਜਣ ਲਈ ਕਿਹਾ। ਕਣਕ ਦੀ ਮੌਜੂਦਾ ਫ਼ਸਲ ਦੇ ਹਾਲਾਤ ਉੱਪਰ ਤਸੱਲੀ ਪ੍ਰਗਟਾਉਣ ਦੇ ਨਾਲ ਹੀ ਵਾਈਸ ਚਾਂਸਲਰ ਨੇ ਕਈ ਥਾਵਾਂ ਤੇ ਬੱਲੀਆਂ ਵਿਚ ਹਲਕੇ ਜਾਮਨੀ ਧੱਬਿਆਂ ਤੋਂ ਚਿੰਤਤ ਨਾ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਮੁਨਾਫ਼ੇਯੋਗ ਖੇਤੀ ਦਾ ਧੁਰਾ ਹੈ ਤੇ ਮਿੱਟੀ ਦੀ ਪਰਖ ਤੋਂ ਬਿਨਾਂ ਖਾਦਾਂ ਦੇ ਅੰਨ੍ਹੇਵਾਹ ਇਸਤਮਾਲ ਤੋਂ ਗ਼ੁਰੇਜ਼ ਦੀ ਲੋੜ ਹੈ।
ਡਾ. ਗੋਸਲ ਨੇ ਖੇਤੀ ਗਿਆਨ ਵਿਗਿਆਨ ਵੱਲ ਸੰਕੇਤ ਕਰਦਿਆਂ ਯੂਨੀਵਰਸਿਟੀ ਦੇ ਸੁਨੇਹੇ ਅਤੇ ਸਿਫਾਰਿਸ਼ਾਂ ਲਈ ਰਵਾਇਤੀ ਤਰੀਕਿਆਂ ਦੇ ਨਾਲ ਨਾਲ ਡਿਜੀਟਲ ਮਾਧਿਅਮ ਅਪਣਾਉਣ ਲਈ ਸੱਦਾ ਦਿੱਤਾ। ਉਪਰੰਤ ਵਾਈਸ ਚਾਂਸਲਰ ਨੇ ਖੇਤੀ ਨੂੰ ਡਿਜੀਟਲ Digital Agriculture ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਚਾਲਕ ਰਹਿਤ ਟਰੈਕਟਰ ਤਜਰਬਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਵਿਹਾਰਕ ਤੇ ਕਾਰੋਬਾਰੀ ਬਣਨ ਲਈ ਕਿਹਾ ਤੇ ਇਸ ਸੰਬੰਧ ਵਿਚ ਯੂਨੀਵਰਸਿਟੀ ਦੀਆਂ ਸਿਖਲਾਈ ਸਹੂਲਤਾਂ ਦਾ ਲਾਹਾ ਲੈਣ ਲਈ ਕਿਹਾ।
ਵਾਈਸ ਚਾਂਸਲਰ ਨੇ ਕਿਹਾ ਕਿ ਕਿਸਾਨੀ ਪਰਿਵਾਰਾਂ ਨੂੰ ਬਾਕਾਇਦਾ ਖੇਤੀ ਸਿੱਖਿਆ Agriculture Education ਦੀ ਲੋੜ ਲਾਜ਼ਮੀ ਹੈ ਤੇ ਯੂਨੀਵਰਸਿਟੀ ਵਲੋਂ ਕਿਸਾਨੀ ਪਰਿਵਾਰਾਂ ਦੇ ਬੱਚਿਆਂ ਲਈ ਉਚੇਰੀ ਖੇਤੀ ਪੜ੍ਹਾਈ ਵਾਸਤੇ ਦਸ ਫ਼ੀਸਦੀ ਰਾਖਵੀਆਂ ਸੀਟਾਂ ਮੁਕੱਰਰ ਕੀਤੀਆਂ ਗਈਆਂ ਹਨ। ਬੀਤੇ ਸਾਲ ਹੜ੍ਹਾਂ ਦੌਰਾਨ ਹੋਏ ਨੁਕਸਾਨ ਨੂੰ ਯਾਦ ਕਰਦਿਆਂ ਡਾ ਗੋਸਲ ਨੇ ਯੰਗ ਫ਼ਾਰਮਰਜ਼ ਗਰੁੱਪ ਵਲੋਂ ਕੀਤੇ ਕਾਰਜਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੜ੍ਹਾਂ ਨਾਲ ਆਏ ਗੈਰ ਖੇਤਰੀ ਨਦੀਨਾਂ ਬਾਰੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਨੂੰ ਇਸ ਸੰਬੰਧੀ ਪੀ ਏ ਯੂ ਮਾਹਿਰਾਂ ਨਾਲ ਸੰਪਰਕ ਕਰਨ ਲਈ ਕਿਹਾ। ਨਾਲ ਹੀ ਉਨ੍ਹਾਂ ਆਉਂਦੀ ਫ਼ਸਲ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਮ੍ਹਣੇ ਆਇਆ ਹੈ। ਡਾ ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ਼ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਹੁਣ ਤਕ 991 ਤੋਂ ਵੱਧ ਕਿਸਮਾਂ ਵਿਕਸਿਤ ਕਰਕੇ ਕਾਸ਼ਤ ਲਈ ਜਾਰੀ ਕੀਤੀਆਂ ਹਨ। ਡਾ. ਅਜਮੇਰ ਸਿੰਘ ਢੱਟ ਨੇ ਪੀ.ਏ.ਯੂ. ਵੱਲੋਂ ਪਿਛਲੇ ਛੇ ਮਹੀਨਿਆਂ ਵਿਚ ਸਿਫ਼ਾਰਸ਼ ਲਈ ਵਿਕਸਿਤ ਕੀਤੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ, ਪੌਦ ਸੁਰੱਖਿਆ ਤਕਨੀਕਾਂ ਅਤੇ ਹੋਰ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਨਵੀਆਂ ਕਿਸਮਾਂ ਵਿਚ ਉਹਨਾਂ ਝੋਨੇ ਦੀ ਕਿਸਮ PR 133 ਦਾ ਜ਼ਿਕਰ ਕੀਤਾ ਜੋ ਝੁਲਸ ਰੋਗ ਦਾ ਟਾਕਰਾ ਕਰਨ ਦੇ ਸਮਰੱਥ, ਮਿਆਰੀ ਚੌਲਾਂ ਵਾਲੀ ਅਤੇ ਵੱਖ-ਵੱਖ ਖੋਜ ਤਜਰਬਿਆਂ ਵਿੱਚੋਂ ਉੱਤਮ ਪਾਈ ਗਈ ਹੈ। ਇਸਦਾ ਝਾੜ ਕਰੀਬਨ 31 ਕੁਇੰਟਲ ਅਤੇ ਚੌਲਾਂ ਦਾ ਮਿਆਰ ਵੀ ਉੱਤਮ ਹੈ। ਡਾ. ਢੱਟ ਨੇ ਕਪਾਹ ਦੀ ਦੇਸੀ ਕਿਸਮ ਪੀ ਬੀ ਡੀ 88 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕਿਸਮ 28 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਵਾਲੀ ਅਤੇ ਰੂੰ ਦੇ ਵਧੇਰੇ ਕਸ ਵਾਲੀ ਕਿਸਮ ਹੈ। ਚਿੱਟੀ ਮੱਖੀ ਅਤੇ ਸੋਕੇ ਵਾਲੀਆਂ ਬਿਮਾਰੀਆਂ ਦਾ ਇਸ ਉੱਪਰ ਕੋਈ ਅਸਰ ਨਹੀਂ ਹੁੰਦਾ। ਇਸੇ ਤਰ੍ਹਾਂ ਮੱਕੀ ਦੀ ਕਿਸਮ ਐੱਨ ਕੇ 7328 ਦਾ ਜ਼ਿਕਰ ਵੀ ਨਿਰਦੇਸ਼ਕ ਖੋਜ ਨੇ ਵਿਸ਼ੇਸ਼ ਰੂਪ ਵਿਚ ਕੀਤਾ। ਉਨ੍ਹਾਂ ਨੇ ਸਬਜ਼ੀਆਂ ਵਿੱਚ ਬੈਂਗਣ, ਘੀਆ , ਮਟਰਾਂ ਅਤੇ ਕਾਲੀ ਤੋਰੀ ਅਤੇ ਫਲਾਂ ਵਿੱਚ ਆੜੂ ਦੀਆਂ ਹੁਣੇ ਹੁਣੇ ਜਾਰੀ ਹੋਈਆਂ ਕਿਸਮਾਂ ਦਾ ਉਲੇਖ ਕੀਤਾ। ਨਾਲ ਹੀ ਸਹਾਇਕ ਕਿੱਤਿਆਂ ਵਜੋਂ ਖੁੰਬਾਂ ਦੀਆਂ ਨਵੀਆਂ ਕਿਸਮਾਂ ਦੀ ਸਿਫਾਰਿਸ਼ ਵੀ ਕੀਤੀ ਗਈ। ਉਤਪਾਦਨ ਤਕਨੀਕਾਂ ਵਿਚ ਬੈੱਡਾਂ ਉੱਪਰ ਪਨੀਰੀ ਦੀ ਲਵਾਈ ਦੀ ਤਕਨੀਕ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਕਣਕ ਦੇ ਨਾੜ ਦੀ ਮਲਚ ਵਜੋਂ ਵਰਤੋਂ ਮੱਕੀ/ਅਰਹਰ-ਕਣਕ ਦੀ ਬਿਜਾਈ ਦੀ ਤਕਨੀਕ ਪ੍ਰਮੁੱਖ ਸਨ। ਇਸ ਤੋਂ ਇਲਾਵਾ ਉਹਨਾਂ ਨੇ ਝੋਨੇ ਦੇ ਮਧਰੇਪਣ ਦੇ ਰੋਗ ਦੀ ਰੋਕਥਾਮ ਲਈ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।
ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਅਤੇ ਸਾਉਣੀ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ ਇਨ੍ਹਾਂ ਮੇਲਿਆਂ ਦਾ ਉਦੇਸ਼ ਕਣਕ ਝੋਨੇ ਦੇ ਫ਼ਸਲੀ ਚੱਕਰ ਲਈ ਢੁਕਵਾਂ ਬਦਲ ਪੇਸ਼ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫ਼ੇਯੋਗ ਬਣਾਇਆ ਜਾ ਸਕੇ। ਡਾ ਭੁੱਲਰ ਨੇ ਕਿਹਾ ਕਿ ਇਸ ਇਲਾਕੇ ਨੂੰ ਵਰਦਾਨ ਹੈ ਕਿ Basmati Rice ਦੀ ਮਹਿਕ ਲਈ ਐਨ ਢੁਕਵਾਂ ਵਾਤਾਵਰਨ ਏਥੇ ਮੌਜੂਦ ਹੈ। ਉਨ੍ਹਾਂ ਨੇ ਝੋਨੇ ਨੂੰ ਪਾਣੀ ਲਾਉਣ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ। ਘਟਦੀਆਂ ਜ਼ਮੀਨਾਂ ਦੇ ਮੱਦੇਨਜ਼ਰ ਸੰਯੁਕਤ ਖੇਤੀ ਪ੍ਰਣਾਲੀ ਅਪਣਾਉਣ ਲਈ ਵੀ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕੀਤਾ। ਪੀ ਏ ਯੂ ਦੇ ਖੇਤਰੀ ਖੋਜ ਕੇਂਦਰਾਂ ਵਿਚ ਚਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਡਾ. ਭੁੱਲਰ ਨੇ ਦਿੱਤੀ।
ਪੰਜਾਬ ਦੇ ਗੰਨਾ ਕਮਿਸ਼ਨਰ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਦਾਸਪੁਰ ਖੇਤਰ ਵਿਚ ਗੰਨੇ ਦੀ ਕਾਸ਼ਤ ਦੀਆਂ ਸਥਿਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ 35 ਹਜ਼ਾਰ ਏਕੜ ਦੇ ਕਰੀਬ ਰਕਬੇ ਵਿਚ ਗੰਨਾ ਬੀਜਿਆ Sugarcane Cultivation in Punjab ਜਾਂਦਾ ਹੈ। ਉਨ੍ਹਾਂ ਨੇ ਗੰਨੇ ਦੀ ਫ਼ਸਲ ਦੀ ਕੀਮਤ ਅਤੇ ਮੁੱਲ ਅਦਾਇਗੀ ਬਾਰੇ ਸਰਕਾਰ ਦੀ ਸ਼ੁਭ ਇੱਛਾ ਸਾਂਝੀ ਕੀਤੀ। ਨਾਲ ਹੀ ਉਨ੍ਹਾਂ ਨੇ ਗੰਨੇ ਹੇਠ ਰਕਬੇ ਦੇ ਵਾਧੇ ਲਈ ਸਰਕਾਰ ਵਲੋਂ ਕੀਤੇ ਜਾਣ ਵਾਲੇ ਉੱਦਮਾਂ ਨੂੰ ਦੁਹਰਾਇਆ।
ਇਨੋਵੇਟਿਵ ਫਾਰਮਰਜ਼ ਗਰੁੱਪ ਦੇ ਸ਼੍ਰੀ ਗੁਰਵਿੰਦਰ ਸਿੰਘ ਬਾਜਵਾ ਨੇ ਹੜ੍ਹਾਂ ਦੌਰਾਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਸ ਮੌਕੇ ਪੀ ਏ ਯੂ ਵਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਲਈ ਇਸ ਸੰਸਥਾ ਦਾ ਧੰਨਵਾਦ ਕੀਤਾ। Dera Baba Nanak ਖੇਤਰ ਵਿਚ ਪੀ ਏ ਯੂ ਦੇ ਸਹਿਯੋਗ ਨਾਲ 1600 ਏਕੜ ਰਕਬੇ ਵਿੱਚ ਕੀਤੇ ਕਾਰਜਾਂ ਨੂੰ ਉਨ੍ਹਾਂ ਨੇ ਵਿਸਥਾਰ ਨਾਲ ਪੇਸ਼ ਕੀਤਾ। ਇਸ ਮੌਕੇ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਲਾਲੀ ਚੀਮਾ ਵੀ ਮੌਜੂਦ ਸਨ।
ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਦੌਰਾਨ ਉਨਾਂ ਨੇ ਕਿਸਾਨਾਂ ਨੂੰ ਪ੍ਰਮਾਣਿਕ ਜਾਣਕਾਰੀ ਹਾਸਿਲ ਕਰਨ ਅਤੇ ਉਸਨੂੰ ਵਿਗਿਆਨਿਕ ਖੇਤੀ Scientific Agriculture ਲਈ ਇਸਤੇਮਾਲ ਕਰਨ ਦੇ ਮੰਤਵ ਵਾਸਤੇ ਪੀ ਏ ਯੂ ਦੇ ਖੇਤੀ ਸਾਹਿਤ ਨਾਲ ਲਗਾਤਾਰ ਜੁੜਨ ਵਾਸਤੇ ਪ੍ਰੇਰਿਤ ਕੀਤਾ।
ਆਖਰ ਵਿੱਚ ਧੰਨਵਾਦ ਦੇ ਸ਼ਬਦ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਉਪ ਨਿਰਦੇਸ਼ਕ ਡਾ. ਹਰਪਾਲ ਸਿੰਘ ਰੰਧਾਵਾ ਨੇ ਕਹੇ। ਪੀ ਏ ਯੂ ਦੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ।
ਇਸ ਮੇਲੇ ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।
.jpeg)

.jpeg)
.jpeg)
No comments:
Post a Comment