Thursday, March 5, 2026

ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ Kisan Mela 17 ਮਾਰਚ ਨੂੰ ਲੱਗੇਗਾ

ਫ਼ਿਰੋਜ਼ਪੁਰ, 5 ਮਾਰਚ  

 ਡਾ: ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ਼ ਖੇਤਰੀ ਖੋਜ ਕੇਂਦਰ ਫਰੀਦਕੋਟ PAU Regional Research Center Faridkot ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 17 ਮਾਰਚ  ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ Kisan Mela ਲਗਾਇਆ ਜਾ ਰਿਹਾ ਹੈ । 

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ Seeds of Kharif Crops ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ । ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ Kisan Mela ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ । 

No comments:

Post a Comment