ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਨੂੰ ਪ੍ਰੋਸੈਸਿੰਗ, ਪੈਕਿੰਗ ਅਤੇ ਮਾਰਕੀਟਿੰਗ ਦੀ ਪ੍ਰੈਕਟੀਕਲ Practical Training about Food Processing, Packaging and Marketing ਦਿੱਤੀ ਜਾਣਕਾਰੀ
ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਵਧਦੀ ਹੈ ਮੰਗ
ਬਠਿੰਡਾ, 13 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK), ਬਠਿੰਡਾ ਵੱਲੋਂ ਆਰੀਆ ਪ੍ਰੋਜੈਕਟ ARYA Project ਅਧੀਨ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਉਤਪਾਦ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ Training course ਅੱਜ ਸਮਾਪਤ ਹੋ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਇਲਾਕੇ ਦੇ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤੀ ਉਤਪਾਦਾਂ ਦੇ ਮੁੱਲ Value Addition of Food Products by Farmers ਵਾਧੇ ਬਾਰੇ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ., ਬਠਿੰਡਾ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਮਹਿਲਾਵਾਂ ਨੂੰ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਵੱਖ-ਵੱਖ ਤਿਆਰਸ਼ੁਦਾ ਉਤਪਾਦ ਬਣਾਉਣ ਦੀ ਤਕਨੀਕ Food Processing Techniques ਨਾਲ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਉਪਜ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਅਕਸਰ ਆਪਣੀ ਉਪਜ ਦਾ ਉਚਿਤ ਮੁੱਲ ਨਹੀਂ ਮਿਲਦਾ। ਜੇਕਰ ਇਸ ਉਪਜ ਤੋਂ ਵੱਖ-ਵੱਖ ਪ੍ਰੋਸੈਸ ਕੀਤੇ ਉਤਪਾਦ ਤਿਆਰ ਕੀਤੇ ਜਾਣ ਤਾਂ ਨਾ ਸਿਰਫ਼ ਖਰਾਬੀ ਤੋਂ ਬਚਾਅ ਕੀਤਾ ਜਾ ਸਕਦਾ ਹੈ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਡਾ. ਗੁਰਪ੍ਰੀਤ ਕੌਰ, ਫੂਡ ਟੈਕਨੋਲੋਜਿਸਟ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਭੋਜਨ ਪਦਾਰਥਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਅਚਾਰ, ਮੁਰੱਬੇ, ਚਟਨੀਆਂ, ਸੌਸ ਅਤੇ ਹੋਰ ਕਈ ਤਰ੍ਹਾਂ ਦੇ ਉਤਪਾਦ ਤਿਆਰ ਕਰਨ ਦੇ ਤਰੀਕੇ ਪ੍ਰਯੋਗਾਤਮਕ Practical Knowledge of Food Processing ਢੰਗ ਨਾਲ ਸਿਖਾਏ। ਇਸ ਮੌਕੇ ਸਿਖਿਆਰਥੀਆਂ ਨੂੰ ਆਪਣੇ ਹੱਥੀਂ ਇਹ ਉਤਪਾਦ ਤਿਆਰ ਕਰਨ ਦਾ ਮੌਕਾ ਵੀ ਦਿੱਤਾ ਗਿਆ ਤਾਂ ਜੋ ਉਹ ਘਰ ਜਾਂ ਵਪਾਰਕ ਪੱਧਰ ’ਤੇ ਇਸ ਕੰਮ ਨੂੰ ਆਸਾਨੀ ਨਾਲ ਅਪਣਾ ਸਕਣ।
ਪ੍ਰੋਫੈਸਰ ਡਾ. ਜਸਵਿੰਦਰ ਕੌਰ ਬਰਾੜ ਨੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਉਤਪਾਦਾਂ Processing of Milk to Make Different Edible Products ਬਾਰੇ ਜਾਣਕਾਰੀ ਦਿੰਦਿਆਂ ਪਾਲਕ ਬਰਫੀ, ਪਨੀਰ, ਖੋਆ ਅਤੇ ਹੋਰ ਦੁੱਧ ਉਤਪਾਦ ਤਿਆਰ ਕਰਨ ਦੇ ਤਰੀਕੇ ਵੀ ਸਾਂਝੇ ਕੀਤੇ।
Processing of Fruits and Vegetable for Value Addition ਤੋਂ ਤਿਆਰ ਕੀਤੇ ਉਤਪਾਦਾਂ ਦੀ ਕੀਮਤ ਵਧਾਉਣ, ਉਨ੍ਹਾਂ ਦੀ ਸਹੀ ਪੈਕਿੰਗ ਕਰਨ ਅਤੇ ਲੰਬੇ ਸਮੇਂ ਤੱਕ ਸੁਰੱਖਿਅਤ ਰੱਖਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਧੀਆ ਪੈਕਿੰਗ ਅਤੇ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਮੰਗ ਵਧਦੀ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵਧੀਆ ਮੁੱਲ ਪ੍ਰਾਪਤ ਹੋ ਸਕਦਾ ਹੈ।
ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਮੀਤ ਸਿੰਘ ਢਿੱਲੋਂ ਨੇ ਤਿਆਰ ਕੀਤੇ ਭੋਜਨ ਪਦਾਰਥਾਂ ਦੇ ਮੰਡੀਕਰਨ (ਮਾਰਕੀਟਿੰਗ) Marketing of Food Products by Farmers ਸਬੰਧੀ ਮਹੱਤਵਪੂਰਣ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਉਤਪਾਦ ਸਥਾਨਕ ਮੰਡੀਆਂ, ਮੇਲਿਆਂ, ਕਿਸਾਨ ਬਾਜ਼ਾਰਾਂ ਅਤੇ ਆਨਲਾਈਨ ਮਾਧਿਅਮਾਂ ਰਾਹੀਂ ਵੀ ਵੇਚੇ ਜਾ ਸਕਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਹੀ ਪੈਕਿੰਗ ਅਤੇ ਉੱਚ ਗੁਣਵੱਤਾ ਨਾਲ ਉਤਪਾਦਾਂ ਦੀ ਮਾਰਕੀਟ ਵਿੱਚ ਪਛਾਣ ਬਣਾਈ ਜਾ ਸਕਦੀ ਹੈ।


No comments:
Post a Comment