ਕਿਸਾਨਾਂ ਨੂੰ ਜਲਦ ਤੋਂ ਜਲਦ ਆਪਣੀ Farmer ID ਬਣਵਾਉਣ ਦੀ ਅਪੀਲ
ਫਾਜ਼ਿਲਕਾ 2 ਮਾਰਚ
ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਐਗ੍ਰੀਸਟੈਕ ਫਾਰਮਰ ਰਜਿਸਟਰੀ Agristack Farmer Registry ਤਹਿਤ ਕਿਸਾਨ ਆਈ.ਡੀ. Farmer ID ਤਿਆਰ ਕਰਨ ਦੀ ਪ੍ਰਕਿਰਿਆ ਇਸ ਸਮੇਂ ਜ਼ਿਲ੍ਹੇ ਵਿੱਚ ਚੱਲ ਰਹੀ ਹੈ।
ਸਮੂਹ ਕਿਸਾਨ ਵੀਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹੁਣ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀ.ਐਮ -ਕਿਸਾਨ) Pradhan Mantri Kisan Samman Nidhi Yojna (PM KISAN) ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. Farmer ID ਦਾ ਪੀ.ਐਮ -ਕਿਸਾਨ ਡਾਟਾਬੇਸ Farmer IDs Seeding with PM Kisan Database ਨਾਲ ਸੀਡਿੰਗ ਕਰਨਾ ਲਾਜ਼ਮੀ ਹੋਵੇਗਾ। ਸਿਰਫ ਉਹੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਫਾਰਮਰ ਆਈ.ਡੀ. Farmer ID ਤਿਆਰ ਹੋ ਚੁੱਕੀ ਹੋਵੇਗੀ ਅਤੇ ਉਹ ਪੀ.ਐਮ -ਕਿਸਾਨ ਡਾਟਾਬੇਸ PM KISAN Database ਨਾਲ ਜੋੜੀ ਹੋਵੇਗੀ।
ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਨੇ ਜਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਫਾਰਮਰ ਆਈ.ਡੀ. ਬਣਵਾ ਲੈਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਯੋਜਨਾ, ਖਾਸ ਕਰਕੇ ਪੀ.ਐਮ -ਕਿਸਾਨ ਦੇ ਲਾਭ ਤੋਂ ਵਾਂਝੇ ਨਾ ਰਹਿਣ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸਤ ਵੀ ਕਿਸੇ ਵੀ ਸਮੇਂ ਆ ਸਕਦੀ ਹੈ।
No comments:
Post a Comment