Tuesday, March 10, 2026

PM KISAN ਅਤੇ Agristack Farmer Registry ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਮਹੱਤਵਪੂਰਨ ਜਾਣਕਾਰੀ

ਕਿਸਾਨ ਸਮਾਨ ਨਿਧੀ (PM KISAN) ਯੋਜਨਾ ਦਾ ਲਾਭ ਲੈਣ ਲਈ Farmer ID ਦਾ ਹੋਣਾ ਜਰੂਰੀ

ਕਿਸਾਨਾਂ ਨੂੰ ਜਲਦ ਤੋਂ ਜਲਦ ਆਪਣੀ Farmer ID ਬਣਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 10 ਮਾਰਚ:

ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ Dr Jagsir Singh ਨੇ ਦੱਸਿਆ ਕਿ ਐਗ੍ਰੀਸਟੈਕ ਫਾਰਮਰ ਰਜਿਸਟਰੀ Agristack Farmer Registry ਤਹਿਤ ਕਿਸਾਨ ਆਈ.ਡੀ. Farmer ID ਤਿਆਰ ਕਰਨ ਦੀ ਪ੍ਰਕਿਰਿਆ ਇਸ ਸਮੇਂ ਜ਼ਿਲ੍ਹੇ ਵਿੱਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਮੂਹ ਕਿਸਾਨ ਵੀਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹੁਣ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ (PM KISAN) ਯੋਜਨਾ ਦਾ ਲਾਭ ਲੈਣ ਲਈ Farmer ID ਦਾ PM KISAN Database ਨਾਲ ਸੀਡਿੰਗ ਕਰਨਾ ਲਾਜ਼ਮੀ ਹੋਵੇਗਾ। ਸਿਰਫ ਉਹੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ Farmer ID ਤਿਆਰ ਹੋ ਚੁੱਕੀ ਹੋਵੇਗੀ ਅਤੇ ਉਹ ਪੀ.ਐਮ -ਕਿਸਾਨ ਡਾਟਾਬੇਸ ਨਾਲ ਜੋੜੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਫਾਰਮਰ ਆਈ.ਡੀ Farmer ID ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ (CSC) ਰਾਹੀਂ ਕੀਤਾ ਜਾ ਰਿਹਾ ਹੈ। ਪਿੰਡ ਪੱਧਰ ‘ਤੇ ਇਹ ਕੰਮ ਵਿਲੇਜ ਲੈਵਲ ਇੰਟਰਪ੍ਰਿਨਿਊਰ (VLE) ਵੱਲੋਂ ਕੀਤਾ ਜਾ ਰਿਹਾ ਹੈ। ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਜ਼ਰੂਰੀ ਦਸਤਾਵੇਜ਼ਾਂ ਨਾਲ ਆਪਣੀ ਫਾਰਮਰ ਆਈ.ਡੀ. ਬਣਵਾ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਸ੍ਰੀ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਫਾਰਮਰ ਆਈ.ਡੀ. ਬਣਵਾ ਲੈਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਯੋਜਨਾ, ਖਾਸ ਕਰਕੇ ਪੀ.ਐਮ -ਕਿਸਾਨ ਦੇ ਲਾਭ ਤੋਂ ਵਾਂਝੇ ਨਾ ਰਹਿਣ।

No comments:

Post a Comment