Farmer ID ਲਈ ਨੇੜਲੇ ਕਾਮਨ ਸਰਵਿਸ ਸੈਂਟਰਾਂ CSC ਵਿਖੇ ਕਰਵਾਈ ਜਾ ਸਕਦੀ ਹੈ Farmer Registry ਰਜਿਸਟ੍ਰੇਸ਼ਨ
ਜਲੰਧਰ, 25 ਮਾਰਚ : ਮੁੱਖ ਖੇਤੀਬਾੜੀ ਅਫ਼ਸਰ Dr Jaswinder Singh ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ PM Kisan Samman Nidhi Yojna ਦਾ ਲਾਭ ਲੈ ਰਹੇ ਕਿਸਾਨਾਂ ਵਲੋਂ ਐਗਰੀਸਟੈਕ Agristack Farmer Registry ਤਹਿਤ ਆਨਲਾਈਨ ਪੋਰਟਲ ’ਤੇ ਰਜਿਸਟਰ ਹੋ ਕੇ ਫਾਰਮਰ ਆਈ.ਡੀ. Farmer ID ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਦੀ Farmer ID ਬਣੀ ਹੋਵੇਗੀ, ਭਵਿੱਖ ਵਿੱਚ ਉਨ੍ਹਾਂ ਕਿਸਾਨਾਂ ਨੂੰ ਹੀ ਇਸ PM KISAN ਯੋਜਨਾ ਦਾ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਇਸ PM KISAN ਯੋਜਨਾ ਤਹਿਤ ਲਾਭ ਪ੍ਰਾਪਤ ਕਰ ਰਹੇ ਹਨ, ਉਹ ਆਪਣੀ Farmer ID ਨੇੜੇ ਦੇ ਕਾਮਨ ਸਰਵਿਸ ਸੈਂਟਰ (CSC) ’ਤੇ ਜਾ ਕੇ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦਾ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ DBT ਰਾਹੀਂ ਸਰਕਾਰੀ ਸਹੂਲਤਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਯੋਜਨਾ ਦਾ ਲਾਭ ਲੈਣ ਲਈ ਕਿਸਾਨਾ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾਣੀ ਜ਼ਰੂਰੀ ਹੈ।ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਆਪਣਾ ਆਧਾਰ ਕਾਰਡ ਅਤੇ ਜ਼ਮੀਨ ਦੀ ਫ਼ਰਦ ਲੈ ਕੇ ਨੇੜੇ ਦੇ ਸੀ.ਐੱਸ.ਸੀ ਸੈਂਟਰ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣ।
ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸੀ.ਐਸ.ਸੀ. ਦੇ ਸਹਿਯੋਗ ਨਾਲ ਪਿੰਡ ਪੱਧਰੀ ਕੈਂਪ ਵੀ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨ ਆਪਣੀ Farmer Registry ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਉਪਰੰਤ ਹਰੇਕ ਲਾਭਪਾਤਰੀ ਕਿਸਾਨ ਨੂੰ ਵਿਲੱਖਣ ਕਿਸਾਨ ਆਈ.ਡੀ. ਜਾਰੀ ਕੀਤੀ ਜਾਵੇਗੀ ਅਤੇ ਇਸ Farmer ID ਰਾਹੀਂ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨੂੰ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਆਈ.ਡੀ. ਸਬੰਧੀ ਸਬੰਧਿਤ ਬਲਾਕ ਦੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

No comments:
Post a Comment