ਬਠਿੰਡਾ, 17 ਮਾਰਚ : ਡਿਪਟੀ ਕਮਿਸ਼ਨਰ Bathinda ਸ਼੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਹੁਣ ਸਿਰਫ ਉਨ੍ਹਾਂ ਕਿਸਾਨਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦੀ ਕਿਸਾਨ ਆਈ.ਡੀ. (Farmer Registry) ਬਣੀ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ Farmer ID ਸਰਕਾਰ ਵੱਲੋਂ ਬਿਲਕੁਲ ਮੁਫਤ ਸਾਂਝ ਸੇਵਾ ਕੇਂਦਰਾਂ (CSC) ‘ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਦੇਰੀ ਆਪਣੇ ਨੇੜਲੇ ਸਾਂਝ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਆਪਣੀ Farmer ID ਜ਼ਰੂਰ ਬਣਵਾਉਣ, ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ।
ਮੁੱਖ ਖੇਤੀਬਾੜੀ ਅਫਸਰ ਬਠਿੰਡਾ Dr Harbansh Singh ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ Farmer Registry ਸਮੇਂ ਸਿਰ ਕਰਵਾਉਣ। ਉਨ੍ਹਾਂ ਹੋਰ ਦੱਸਿਆ ਕਿ ਇਸ Farmer Registry ਸਬੰਧੀ ਵਧੇਰੇ ਜਾਣਕਾਰੀ ਲਈ ਹੇਠ ਲਿਖੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ:
ਸ੍ਰੀ ਮਹੇਸ਼ਇੰਦਰਪਾਲ ਸਿੰਘ ਨੋਡਲ ਅਫਸਰ (Farmer Registry) 8872100112, ਸ੍ਰੀ ਦਵਿੰਦਰ ਸਿੰਘ ਸੰਧੂ ਏ.ਪੀ.ਪੀ.ਓ. ਬਠਿੰਡਾ (ਤਲਵੰਡੀ ਸਾਬੋ) 8283000860, ਸ੍ਰੀ ਹਰਜਸਪਾਲ ਸ਼ਰਮਾ ਏ.ਓ. ਬਠਿੰਡਾ ਅਤੇ ਨਥਾਣਾ 9780242923, ਸ੍ਰੀ ਭਾਰਤ ਭੂਸ਼ਣ ਏ.ਓ. ਰਾਮਪੁਰਾ ਅਤੇ ਮੌੜ 9478548373, ਸ੍ਰੀ ਹਰਦੀਪ ਸਿੰਘ ਏ.ਓ., ਫੂਲ 9464071825, ਸ੍ਰੀ ਮਨੋਜ ਕੁਮਾਰ ਏ.ਓ. ਸੰਗਤ 9872552742
No comments:
Post a Comment