ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ- ਕੈਬਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ
*ਕਿਹਾ, ਪਸ਼ੂ ਪਾਲਣ ਵਿਭਾਗ ਵੱਲੋਂ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਪਸ਼ੂਆਂ ਦਾ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ
ਫਾਜਿਲਕਾ 27 ਮਾਰਚ 2026....
ਪਸ਼ੂ ਪਾਲਣ ਵਿਭਾਗ ਪੰਜਾਬ Animal Husbandry Department Punjab ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਿੱਲਿਆਂ ਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਸਾਹੀਵਾਲ ਕਾਫ ਰੈਲੀ Sahiwal Calf Rally ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਵੱਲੋਂ ਕੀਤਾ ਗਿਆ!
ਇਸ ਸਾਹੀਵਾਲ ਕਾਫ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਸ਼ੂ ਪਾਲਕਾ ਨੂੰ ਸੰਬੋਧਿਤ ਕਰਦਿਆ ਕੈਬਨਿਟ ਮੰਤਰੀ ਪੰਜਾਬ Gurmeet Singh Khuddian ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ ਵਚਨਬੱਧ ਹੈ। ਉਹਨਾ ਨੇ ਪਸ਼ੂ ਪਾਲਕਾ ਨੂੰ ਅਪੀਲ ਕੀਤੀ ਕਿ ਉਹ ਅਜਿਹੀਆ ਗਤੀਵਿਧੀਆ ਵਿਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਪਸ਼ੂ ਪਾਲਣ ਦੇ ਧੰਦੇ ਨੂੰ ਤਰੱਕੀ ਵੱਲ ਲੈ ਕੇ ਜਾਣ।
ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ Sahiwal Cow Breed ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ।
ਹਲਕਾ ਇੰਚਾਰਜ ਅਬੋਹਰ Arun Narang ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ Upkar Jakhar ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹੀਵਾਲ ਨਸਲ ਨੂੰ ਪ੍ਰਫੁੱਲਿਤ ਕਰਨ ਲਈ ਨਸਲ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਸ਼ੂ ਹਸਪਤਾਲਾਂ ਵਿੱਚ ਵੀ ਚੰਗੀ ਨਸਲ ਦੇ ਸੀਮਨ ਤੇ ਪਸ਼ੂਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ! ਉਹਨਾਂ ਕਿਹਾ ਕਿ ਅਨੇਕਾਂ ਹੀ ਹਲਕੇ ਦੇ ਪਿੰਡਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਹਸਪਤਾਲ ਦੀ ਰੈਨੋਵੇਸ਼ਨ ਕੀਤੀ ਗਈ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ! ਉਹਨਾਂ ਕਿਹਾ ਕਿ ਸਾਡੇ ਹਲਕੇ ਵਿੱਚ ਵੀ ਜੋ ਵੀ ਪਸ਼ੂ ਹਸਪਤਾਲ ਬਣਨ ਵਾਲੇ ਰਹਿੰਦੇ ਹਨ ਉਹ ਵੀ ਜਲਦੀ ਬਣਵਾਏ ਜਾਣ ਤਾਂ ਜੋ ਸਾਡੇ ਲੋਕ ਇਨਾ ਪਸ਼ੂ ਹਸਪਤਾਲਾਂ ਦਾ ਲਾਭ ਉਠਾ ਸਕਣ!
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਪਰਮਦੀਪ ਸਿੰਘ ਵਾਲੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ!
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ Dr Mandeep Singh ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪੱਠਿਆਂ ਚ ਖਾਦਾਂ ਦੀ ਵਰਤੋਂ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਕਿਉਂਕਿ ਜ਼ਿਆਦਾ ਖਾਦਾਂ ਪੱਠਿਆਂ ਵਿੱਚ ਜ਼ਹਿਰਵਾਦ ਦਾ ਕਾਰਨ ਬਣ ਰਹੀਆਂ ਹਨ! ਇਸ ਤੋਂ ਇਲਾਵਾ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਗਰਭ ਦਾਨ ਦੇ ਚੰਗੀ ਨਸਲ ਦੇ ਟੀਕਿਆਂ ਨਾਲ ਹੀ ਕਰਵਾਉਣ!
ਇਸ ਮੌਕੇ ਸਾਹੀਵਾਲ ਵੱਛੇ-ਵੱਛੀਆਂ ਦੇ 78 ਪਸ਼ੂ ਪਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ!
ਇਸ ਮੌਕੇ SDM Abohar ਸ. ਰਵਿੰਦਰ ਸਿੰਘ, ਡਾ.ਹਰਵੀਨ ਕੌਰ ਸੰੰਯੁਕਤ ਨਿਰਦੇਸ਼ਕ, ਸ. ਮੋਹਨ ਸਿੰਘ, ਡਾ. ਅਮਿਤ ਖੁਰਾਨਾ, ਡਾ. ਕੇਵਲ ਅਰੋੜਾ, ਡਾ. ਗੁਰਦਿੱਤ ਸਿੰਘ, ਡਾ. ਅਮਿਤ ਨੈਨ, ਡਾ. ਮਾਨਵ ਬਿਸ਼ਨੋਈ, ਡਾ. ਹਕੀਕਤ ਚੌਧਰੀ, ਸ਼੍ਰੀ ਪੀਤਮ ਲਾਲ, ਸ. ਦੇਸਾ ਸਿੰਘ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਕਿੱਲਿਆਂ ਵਾਲੀ ਵਿਸ਼ੇਸ਼ ਤੌਰ ਤੇ ਹਾਜਰ ਸਨ
.jpeg)


No comments:
Post a Comment