Thursday, March 19, 2026

ਜਿਲ੍ਹਾ SAS Nagar ਦੇ ਕਿਸਾਨਾਂ ਨੇ 3,000 ਏਕੜ ਰਕਬੇ ਵਿੱਚ ਕੀਤੀ Mustard Sowing

1000 ਕਿਸਾਨਾਂ ਨੂੱ 27.5 ਕੁਇੰਟਲ Mustard Seed ਮੁਫਤ ਵੰਡਿਆ- ਮੁੱਖ ਖੇਤੀਬਾੜੀ ਅਫਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ:

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਮਿਸ਼ਨ ਆਨ ਆਇਲ ਸੀਡ ਸਕੀਮ National Mission of Edible Oil Seed Scheme ਅਧੀਨ ਕਿਸਾਨਾਂ ਨੂੰ ਤੇਲ ਬੀਜ ਵਾਲੀਆਂ ਫਸਲ਼ਾਂ Oil Seed Crop Cultivation ਦੀ ਕਾਸ਼ਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਸਰਕਾਰ ਵੱਲੋਂ ਤੇਲ ਬੀਜ ਫਸਲਾਂ ਦੀ ਕਾਸ਼ਤ ਕਰਨ ਲਈ ਜਿੱਥੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਪ੍ਰਦਰਸ਼ਨੀ ਪਲਾਟਾਂ ਤੇ ਕਿਸਾਨਾਂ ਨੂੰ ਮਾਲੀ ਮੱਦਦ ਵੀ ਦਿੱਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਨੇ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਕਰਕੇ ਜਿਲ੍ਹਾ SAS Nagar ਵਿੱਚ ਸਾਲ 2024-25 ਦੌਰਾਨ ਕਿਸਾਨਾਂ  ਵੱਲੋਂ 2428 ਏਕੜ ਰਕਬੇ ਵਿੱਚ ਸਰੋਂ ਦੀ ਕਾਸ਼ਤ Area under Mustard Cultivation in SAS Nagar ਨੂੰ ਵਧਾ ਕੇ ਸਾਲ 2025-26 ਦੌਰਾਨ 3000 ਏਕੜ ਰਕਬੇ ਵਿੱਚ ਸਰੋਂ ਦੀ ਬਿਜਾਈ ਕੀਤੀ ਗਈ, 1000 ਕਿਸਾਨਾਂ ਨੂੰ 27.5 ਕੁਇੰਟਲ Mustard Seed ਮੁਫਤ ਵਿੱਚ ਦਿੱਤਾ ਗਿਆ ਅਤੇ 63 ਕਿਸਾਨਾਂ ਦੇ ਖੇਤਾਂ ਵਿੱਚ 52 ਹੈਕਟਰੇਅਰ ਰਕਬੇ ਦੇ ਪ੍ਰਦਰਸ਼ਨੀ ਪਲਾਟ ਬਿਜਵਾਏ ਗਏ।

ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਤੇਲ ਕੱਢਣ ਵਾਲੀ 33% ਮਸ਼ੀਨਰੀ ਸਬਸਿਡੀ Oil Exertion Machine Subsidy ਤੇ ਦਿੱਤੀ ਜਾ ਰਹੀ ਹੈ ਜੋ ਕਿ ਵੱਧ ਤੋਂ ਵੱਧ  ਅਤੇ 9.90 ਲੱਖ ਰੁਪਏ ਤੱਕ  ਦਿੱਤੀ ਜਾ ਸਕਦੀ ਹੈ ਅਤੇ ਇਹ  ਸਬਸਿਡੀ ਜਿਲ੍ਹੇ ਵਿੱਚ ਕੰਮ ਕਰ ਰਹੇ ਐਫ.ਪੀ. ਓਜ FPOs ਨੂੰ ਦਿੱਤੀ ਜਾ ਰਹੀ ਹੈ।  

ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜਿਲ੍ਹੇ ਵਿੱਚ  115 ਏਕੜ ਰਕਬੇ ਵਿੱਚ ਮੂੰਗਫਲੀ Groundnut Cultivation ਕਿਸਾਨ ਗਿਰਨਾਰ-4 ਦੀ ਬਿਜਾਈ ਕਰਵਾਈ ਗਈ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਇਸ ਫਸਲ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਰਕਬੇ ਵਿੱਚ ਮੂੰਗਫਲੀ ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰੇਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਜਿਲ੍ਹੇ ਵਿੱਚ ਕੰਮ ਕਰ ਰਹੇ ਐਫ.ਪੀ ਓ ਬਾਬਾ ਫਤਿਹ ਸਿੰਘ ਦੇ ਮੈੱਬਰ ਕਿਸਾਨਾਂ ਵੱਲੋਂ  ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ  ਪ੍ਰਤੀ ਏਕੜ 45 ਕਿਲੋ ਬੀਜ ਦੀ ਵਰਤੋਂ ਕੀਤੀ ਗਈ ਅਤੇ ਇਸ ਫਸਲ ਦਾ ਝਾੜ ਪ੍ਰਤੀ ਏਕੜ 13-15 ਕੁਇੰਟਲ ਅਤੇ ਇਸ ਵਿੱਚ ਤੇਲ ਦੀ ਮਾਤਰਾ 50 ਪ੍ਰਤੀਸ਼ਤ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ  ਨੈਸ਼ਨਲ ਮਿਸ਼ਨ ਆਨ ਆਇਲਸੀਡਜ ਸਕੀਮ National Mission of Edible Oil Seed Scheme ਅਧੀਨ ਮੂੰਗਫਲੀ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਪ੍ਰਦਰਸ਼ਨੀ ਪਲਾਟਾਂ ਲਈ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਮੂੰਗਫਲੀ ਦੀ ਫਸਲ ਦੀ ਬਿਜਈ ਜੂਨ ਮਹੀਨੇ ਦੌਰਾਨ ਕਰ ਸਕਣਗੇ ਅਤੇ ਖੇਤੀਬਾੜੀ ਵਿਭਾਗ ਮੂੰਗਫਲੀ ਦੇ ਬੀਜ Seed of Groundnut ਦਾ ਪ੍ਰਬੰਧ ਕਰ ਰਿਹਾ ਹੈ।

 ਉਨ੍ਹਾਂ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨ ਜੂਨ ਮਹੀਨੇ ਮੂੰਗਫਲੀ ਦੀ ਕਾਸ਼ਤ ਕਰਨ ਦੇ ਚਾਹਵਾਨ ਹਨ, ਉਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਸੰਪਰਕ ਕਰਨ ਤਾਂ ਜੋ ਬੀਜ ਦੀ ਸਪਲਾਈ ਸਮੇਂ ਸਿਰ ਕਾਰਵਾਈ ਜਾ ਸਕੇ।

No comments:

Post a Comment