ਸ੍ਰੀ ਮੁਕਤਸਰ ਸਾਹਿਬ, 05 ਮਾਰਚ
ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ Dr Jagsir Singh ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ Seed Village Program ਅਧੀਨ ਕਿਸਾਨ ਸਿਖਲਾਈ ਕੈਪ Farmer Training Camp ਦਾ ਆਯੋਜਨ ਕੀਤਾ ਗਿਆ.
ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸੀਡ ਵਿਲੇਜ ਪ੍ਰੋਗਰਾਮ Seed Village Program ('ਬੀਜ ਗ੍ਰਾਮ' ਯੋਜਨਾ) ਭਾਰਤ ਸਰਕਾਰ ਦੀ ਇੱਕ ਮਹੱਤਵਪੂਰਨ ਖੇਤੀਬਾੜੀ ਪਹਿਲਕਦਮੀ ਹੈ, ਜਿਸਦਾ ਉਦੇਸ਼ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ Seed Availability ਵਧਾਉਣਾ ਅਤੇ ਕਿਸਾਨਾਂ ਨੂੰ ਬੀਜ ਉਤਪਾਦਨ Seed Production ਲਈ ਉਤਸ਼ਾਹਿਤ ਕਰਨਾ ਹੈ। ਉਹਨਾਂ ਨੇ ਕਿਸਾਨਾਂ ਨੂੰ ਕਣਕ, ਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀl
ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ Soil Testing ਨਾਲ ਖਾਦਾਂ ਦੀ ਸਹੀ ਮਿਕਦਾਰ ਦਾ ਪਤਾ ਲੱਗਦਾ ਹੈ, ਜਿਸ ਨਾਲ ਫਾਲਤੂ ਖਰਚਾ ਬਚਦਾ ਹੈ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ। ਉਹਨਾਂ ਦੱਸਿਆ ਕਿ ਮਾੜੇ ਪਾਣੀ ਕਾਰਨ ਜ਼ਮੀਨ ਬੰਜਰ ਹੋ ਸਕਦੀ ਹੈ, ਇਸ ਲਈ ਟਿਊਬਵੈੱਲ ਦੇ ਪਾਣੀ ਦੀ ਟੈਸਟਿੰਗ ਕਰਵਾ ਕੇ ਹੀ ਫਸਲ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਜੇਕਰ ਪਾਣੀ ਵਿਚ ਕਾਲਾ ਸ਼ੋਰਾ ਹੈ ਤਾਂ ਸੁਧਾਰ ਲਈ ਸਰਕਾਰ ਵੱਲੋਂ Gypsum 'ਤੇ 50 ਫੀਸਦੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਕਣਕ ਦੀ ਫਸਲ ਵਿੱਚ ਤਾਪਮਾਨ ਵਿੱਚ ਹੋ ਰਹੇ ਵਾਧੇ ਨੂੰ ਦੇਖਦਿਆਂ, ਜਿੱਥੇ ਲੋੜ ਹੋਵੇ ਉੱਥੇ ਹਲਕੀ ਸਿੰਚਾਈ ਕਰੋ। ਇਸ ਨਾਲ ਫਸਲ ਨੂੰ 'Heat Stess in Wheat' (ਗਰਮੀ ਦੀ ਮਾਰ) ਤੋਂ ਬਚਾਇਆ ਜਾ ਸਕਦਾ ਹੈ। ਪੋਟਾਸ਼ੀਅਮ ਨਾਈਟਰੇਟ ਦਾ ਛਿੜਕਾਅ ਦਾਣੇ ਭਰਨ ਦੇ ਸਮੇਂ ਗਰਮੀ ਦੇ ਮਾੜੇ ਪ੍ਰਭਾਵ ਨੂੰ ਘਟਾਉਣ ਲਈ 2% ਪੋਟਾਸ਼ੀਅਮ ਨਾਈਟਰੇਟ Potassium Nitrate (13:0:45) ਦਾ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ ਹੈ (4 ਕਿਲੋ ਖਾਦ 200 ਲੀਟਰ ਪਾਣੀ ਵਿੱਚ ਪ੍ਰਤੀ ਏਕੜ)। ਪੀਲੀ ਕੁੰਗੀ Yellow Rust in Wheat ਲਈ ਫਸਲ ਦੀ ਲਗਾਤਾਰ ਨਿਗਰਾਨੀ ਰੱਖੋ। ਜੇਕਰ ਕਿਤੇ ਪੀਲੀ ਕੁੰਗੀ ਦੇ ਨਿਸ਼ਾਨ ਦਿਖਾਈ ਦੇਣ, ਤਾਂ ਤੁਰੰਤ ਸਿਫਾਰਸ਼ ਕੀਤੀਆਂ ਉੱਲੀਨਾਸ਼ਕ ਦਵਾਈਆਂ (ਜਿਵੇਂ ਕਿ ਟਿਲਟ ਜਾਂ ਨੈਟੀਵੋ) ਦਾ ਛਿੜਕਾਅ ਕਰੋ। ਨਰਮੇ ਦੀ ਗੁਲਾਬੀ ਸੁੰਡੀ Pink Bollworm in Cotton ਛਿਟੀਆਂ ਦੇ ਢੇਰਾਂ ਵਿਚ ਅੱਧ-ਖਿੜੇ ਟੀਂਡਿਆਂ ਵਿੱਚ ਅਜੇ ਵੀ ਮੌਜੂਦ ਹੈ। ਇਸ ਕਰਕੇ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖੀਏ ਅਤੇ ਅੱਧ-ਖਿੜੇ ਟੀਂਡਿਆਂ ਨੂੰ ਨਸ਼ਟ ਕਰ ਦਈਏ ਜਾਂ ਛਿਟੀਆਂ ਨਰਮੇ ਦੀ ਬਿਜਾਈ ਤੋ ਪਹਿਲਾਂ-ਪਹਿਲਾਂ ਵਰਤ ਲਈਆ ਜਾਣ ਤਾ ਜੋ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਇਆ ਜਾ ਸਕੇ l
ਉਹਨਾਂ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ Kitchen Garden ਬਣਾਉਣ ਅਤੇ ਆਪਣੀ ਘਰੇਲੂ ਖ਼ਪਤ ਲਈ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ I ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ E-KYC for PM KISAN Scheme ਕਰਵਾਉਣ ਲਈ ਜਾਗਰੂਕ ਕੀਤਾ ਅਤੇ ਇਸ ਸਕੀਮ ਅਧੀਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਉਚਿੱਤ ਹੱਲ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘ ਏ.ਟੀ.ਐਮ(ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘ ਸੇਵਦਾਰ ਵੱਲੋਂ ਕੀਤਾ ਗਿਆ । ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਸ਼੍ਰੀ ਜੱਸਲ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ l ਇਸ ਤੋਂ ਇਲਾਵਾ ਅੰਤ ਵਿੱਚ ਵਿਭਾਗ ਵੱਲੋਂ ਗਰਮੀ ਰੁੱਤ ਦੀਆਂ ਸਬਜ਼ੀਆਂ ਜਿਵੇਂ ਕੱਦੂ, ਅੱਲਾਂ, ਤੋਰੀਆਂ ਅਤੇ ਮਿਰਚਾਂ ਦੀ ਨਰਸਰੀ ਦੀ ਵੰਡ ਕੀਤੀ ਗਈ I

No comments:
Post a Comment