ਬਠਿੰਡਾ, 28 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਆਦੇਸ਼ਾਂ' ਤੇ ਬਲਾਕ ਬਠਿੰਡਾ ਵਿਖੇ ਅੱਜ ਸਮੂਹ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ Pesticide Association Bathinda ਦੇ ਡੀਲਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਮੁੱਖ ਖੇਤੀਬਾੜੀ ਅਫਸਰ Dr Harbansh Singh Sidhu ਬਠਿੰਡਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ, ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਅਤੇ ਟੀਮ Bathinda ਵੀ ਮੌਜੂਦ ਰਹੀ।
ਮੀਟਿੰਗ ਦੌਰਾਨ Urea ਅਤੇ DAP ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ’ਤੇ ਗੰਭੀਰ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ Stock of Fertilizer ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਟੈਗਿੰਗ Black Marketing and Tagging ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਵੱਲੋਂ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਸਮੇਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ

No comments:
Post a Comment