Wednesday, April 29, 2026

ਜਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ 02 ਮਈ ਲਗਾਇਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ:

ਡਾ: ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ Sri Muktsar Sahib ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ Kharif Crop ਅਤੇ ਫ਼ਸਲੀ ਵਿਭਿੰਨਤਾ Crop Diversification ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 02 ਮਈ 2026 ਨੂੰ ਜਿ਼ਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ District Level Farmer Training Camp ਗਰੀਨ ਸੀ ਰਿਜ਼ੋਰਟ, ਬਠਿੰਡਾ ਰੋਡ, ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਦੀ ਪ੍ਰਧਾਨਗੀ Gurmeet Singh Khuddian ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ, ਪੰਜਾਬ ਅਤੇ Dr Baljit Kaur, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਵਲੋਂ ਕੀਤੀ ਜਾਣੀ ਹੈ। ਇਸ ਕੈਂਪ ਦਾ ਉਦਘਾਟਨ ਸ਼੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਕਰਨਗੇ।
ਇਸ ਕੈਂਪ ਵਿੱਚ Jagdeep Singh Kaka Brar ਐਮ.ਐਲ.ਏ. ਹਲਕਾ ਸ਼੍ਰੀ ਮੁਕਤਸਰ ਸਾਹਿਬ ਅਤੇ Hardeep Singh Dimpy Dhillon ਐਮ.ਐਲ.ਏ. ਗਿੱਦੜਬਾਹਾ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਣਗੇ ।
ਉਹਨਾਂ ਅੱਗੇ ਦੱਸਿਆ ਕਿ ਕਿਸਾਨ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ, ਬਾਗਬਾਨੀ, ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਤੋਂ ਇਲਾਵਾ ਸਹਾਇਕ ਧੰਦਿਆਂ ਦੇ ਨਾਲ—ਨਾਲ ਨਵੀਨਤਮ ਖੇਤੀ ਮਸ਼ੀਨਰੀ ਆਦਿ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਹ ਕੈਂਪ ਆਤਮਾ ਸਕੀਮ ਦੇ ਵਿੱਤੀ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਲਾਭ ਉਠਾਉਣ।

No comments:

Post a Comment