ਫਾਜਿਲਕਾ 8 ਅਪ੍ਰੈਲ
ਮੁੱਖ ਖੇਤਬਾੜੀ ਅਫਸਰ ਸ਼੍ਰੀਮਤੀ Harpreet Pal Kaur ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਾਉਣੀ ਦੀ ਫ਼ਸਲ kharif Kisan Mela ਸੰਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ਅਪ੍ਰੈਲ ਨੂੰ ਸ਼ਾਹ ਪੈਲੇਸ, ਫਾਜ਼ਿਲਕਾ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲਾ District Level Farmer Training Camp ਆਯੋਜਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ Kisan Mela ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ Amarpreet Kaur Sandhu ਵੱਲੋਂ ਕੀਤਾ ਜਾਵੇਗਾ। ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ MLA Jagdeep Kamboj Goldy (ਹਲਕਾ ਜਲਾਲਾਬਾਦ), MLA Narider Pal Singh Sawna (ਹਲਕਾ ਫਾਜ਼ਿਲਕਾ) ਅਤੇ MLA Amandeep Singh Goldy Musafir (ਹਲਕਾ ਬੱਲੂਆਣਾ) ਸ਼ਿਰਕਤ ਕਰਨਗੇ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਨਾਲ ਸੰਬੰਧਿਤ ਨਵੀਂ ਤਕਨੀਕਾਂ, ਬੀਜ, ਖਾਦਾਂ ਅਤੇ ਕੀਟ ਨਿਯੰਤਰਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਮੁੱਖ ਖੇਤਬਾੜੀ ਅਫਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਦਾ ਲਾਭ ਉਠਾਉਣ।
No comments:
Post a Comment