Sunday, April 19, 2026

ਪੰਜਾਬ ਨੇ ਕਣਕ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ; 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ 647 ਕਰੋੜ ਰੁਪਏ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਭੋਗਪੁਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਕਿਹਾ ਸੂਬੇ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਵਿੱਚ ਤੇਜ਼ੀ

ਪੰਜਾਬ ਦੀਆਂ ਮੰਡੀਆਂ ’ਚ ਪ੍ਰਤੀ ਦਿਨ 8-10 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਫ਼ਸਲ ਦੀ ਹੋ ਰਹੀ ਆਮਦ : ਕੈਬਨਿਟ ਮੰਤਰੀ

ਭੋਗਪੁਰ (ਜਲੰਧਰ), 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ Food Supply Minister ਲਾਲ ਚੰਦ ਕਟਾਰੂਚੱਕ Lal Chand Kataruchak ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕਣਕ ਦੇ ਖ਼ਰੀਦ ਕਾਰਜ Wheat Procurement ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਭੋਗਪੁਰ ਦੀ ਦਾਣਾ ਮੰਡੀ Bhogpur Grain Market ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ 8 ਤੋਂ 10 ਲੱਖ ਮੀਟ੍ਰਿਕ ਟਨ ਫ਼ਸਲ ਪਹੁੰਚ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ 11 ਲੱਖ ਮੀਟ੍ਰਿਕ ਟਨ ਦੀ ਰਿਕਾਰਡ ਆਮਦ ਹੋਈ ਹੈ। ਹੁਣ ਤੱਕ, ਸਾਰੇ ਖ਼ਰੀਦ ਕੇਂਦਰਾਂ 'ਤੇ 28 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 24 ਲੱਖ ਮੀਟ੍ਰਿਕ ਟਨ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਖ਼ਰੀਦ ਕੀਤੀ ਗਈ ਹੈ।

ਸਮੇਂ ਸਿਰ ਅਦਾਇਗੀ ਨੂੰ ਪ੍ਰਮੁੱਖ ਤਰਜੀਹ ਦੱਸਦਿਆਂ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਪਹਿਲਾਂ ਹੀ 647 ਕਰੋੜ ਰੁਪਏ ਪਾਏ ਜਾ ਚੁੱਕੇ ਹਨ, ਜਿਸ ਦੌਰਾਨ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਮਜ਼ਦੂਰਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਲਗਭਗ ਕਰੋੜਾਂ ਬੋਰੀਆਂ ਦੀ ਸੰਭਾਲ ਦੇ ਮੱਦੇਨਜ਼ਰ ਮਜ਼ਦੂਰੀ ਪਹਿਲਾਂ ਹੀ 10 ਫੀਸਦੀ ਵਧਾ ਦਿੱਤੀ ਗਈ ਹੈ।

ਇਸ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ। ਹਰਬੰਸ ਸਿੰਘ ਨੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਉਪਜ ਦੀ ਤੁਰੰਤ ਖ਼ਰੀਦ ਕਰ ਲਈ ਗਈ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਵੀ ਪ੍ਰਾਪਤ ਹੋ ਗਈ ਹੈ।

ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਉਨ੍ਹਾਂ ਦਾ ਕੀਮਤੀ ਫੀਡਬੈਕ ਵੀ ਲਿਆ।

ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਆਪਣੀ ਫ਼ਸਲ ਦੀ ਵਿਕਰੀ ਕਰ ਰਹੇ ਹਨ ਅਤੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਫ਼ਸਲ ਦੀ ਲਿਫਟਿੰਗ ਵੀ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਇਸ ਰਿਕਾਰਡ ਨੂੰ ਕਾਇਮ ਰੱਖਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ 'ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ 'ਤੇ ਮਾਣ ਪ੍ਰਗਟ ਕੀਤਾ।
ਇਸ ਤੋਂ ਪਹਿਲਾਂ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਰਜਨੀਸ਼ ਕੁਮਾਰੀ, ਡੀ.ਐਫ.ਐਸ.ਸੀ. ਨਰਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ, ਭੋਗਪੁਰ ਬਰਕਤ ਰਾਮ ਅਤੇ ਹੋਰ ਪਤਵੰਤਿਆਂ ਨੇ ਮੰਡੀ ਵਿੱਚ ਪਹੁੰਚਣ 'ਤੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

No comments:

Post a Comment