ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਪ੍ਰੈਲ :
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ Gurmeet Singh Khuddian ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ Dairy Development Board ਵੱਲੋਂ ਡੇਅਰੀ ਫਾਰਮਰਾਂ Dairy Farmer ਨੂੰ ਕੁਸ਼ਲ ਡੇਅਰੀ ਮੈਨੇਜਰ Dairy Manager ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ Dairy Training Course 04-05-2026 ਤੋਂ ਡੇਅਰੀ ਟ੍ਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜ਼ਿਲ੍ਹਾ Ropar ਵਿਖੇ ਚਲਾਇਆ ਜਾ ਰਿਹਾ ਹੈ। ਜਿਸ ਲਈ ਕੌਂਸਲਿੰਗ 27-04-2026 ਨੂੰ ਤੈਅ ਕੀਤੀ ਗਈ ਹੈ।
ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਐਸ. ਏ. ਐਸ. ਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਹਰਵੰਤ ਸਿੰਘ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ, ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ।
ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ Green Fodder ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ Diseases of Cattles ਅਤੇ ਉਨਾਂ ਦੀ ਜਾਂਚ ਕਰਨਾ, ਦੁੱਧ ਤੋਂ ਉਤਪਾਦ ਤਿਆਰ ਕਰਨਾ Milk Processing , ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ Animal Feed ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ, 434 , ਤੀਜੀ ਮੰਜਿਲ, ਫੋਨ ਨੰ. 95015-02846, 82210-24797 'ਤੇ ਸੰਪਰਕ ਕਰ ਸਕਦੇ ਹਨ।

No comments:
Post a Comment