Wednesday, April 29, 2026

ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 4 ਮਈ ਤੋਂ

ਚਾਹਵਾਨ ਫਾਰਮਰਜ 30 ਅਪ੍ਰੈਲ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਫਾਰਮ ਭਰਵਾ ਸਕਦੇ ਹਨ

ਬਟਾਲਾ,  29 ਅਪ੍ਰੈਲ  
ਡੇਅਰੀ ਫਾਰਮਰਾਂ Dairy Farmer ਨੂੰ ਕੁਸ਼ਲ ਡੇਅਰੀ ਮੈਨੇਜਰ Dairy Farmer ਬਣਾਉਣ ਲਈ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 04 ਮਈ ਤੋਂ 03 ਜੂਨ (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ Amritsar ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜੇ ਘੱਟੋ ਘੱਟ 10 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਇਹ ਜਾਣਕਾਰੀ ਸ਼੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦਿੱਤੀ।

ਉਹਨਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ,ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।

ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ Milking Machines ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਉਹਨਾਂ ਦੱਸਿਆ ਕਿ ਸਿਖਲਾਈ ਕੋਰਸ Dairy Training Course ਲਈ ਚਾਹਵਾਨ ਫਾਰਮਰਜ ਕੱਲ੍ਹ 30 ਅਪ੍ਰੈਲ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।

ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਅਤੇ ਅਨੁਸੂਚਿਤ ਜਾਤੀ ਲਈ 4000 ਫੀਸ ਹੋਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548-00880, 75089-73471, 78888-50893 ਅਤੇ 941776-6062 'ਤੇ ਸੰਪਰਕ ਕੀਤਾ ਜਾ ਸਕਦਾ ਹੈ।

No comments:

Post a Comment