ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਗੁਰਦਾਸਪੁਰ,22 ਅਪ੍ਰੈਲ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ Food and Civil Supply Minister ਮੰਤਰੀ Lal Chand Kataruchakk ਨੇ ਅੱਜ Gurdaspur ਦਾਣਾ ਮੰਡੀ Grain Market ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ Wheat Procurement ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ Payment to Farmer ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਸੀ।
ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਫਸਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ
ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ।
ਗੁਰਦਾਸਪੁਰ ਦਾਣਾ ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਬਾਹੀਆ ਤੋਂ ਕਿਸਾਨ ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਕਣਕ ਲੈ ਕੇ ਆਏ ਸਨ ਅਤੇ ਆਉਂਦੇ ਹੀ ਅੱਜ ਹੀ ਉਨ੍ਹਾਂ ਦੀ ਢੇਰੀ ਖਰੀਦ ਕੀਤੀ ਗਈ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਪੇਮੈਂਟ ਕਰਨ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਨਿਭਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ, ਸਾਫ਼-ਸਫਾਈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।
ਦੱਸਣਯੋਗ ਹੈ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਕ ਟਨ ਫਸਲ ਦੀ ਖਰੀਦ (21 ਅਪ੍ਰੈਲ ਤੱਕ) ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

No comments:
Post a Comment