*ਖਾਦਾਂ ਦਾ ਢੁਕਵਾਂ ਪ੍ਰਬੰਧ, ਕਿਸਾਨਾਂ ਲਈ ਮਿਆਰੀ ਬੀਜਾਂ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼*
ਬਰਨਾਲਾ, 8 ਅਪ੍ਰੈਲ
ਡਿਪਟੀ ਕਮਿਸ਼ਨਰ ਬਰਨਾਲਾ Harpreet Singh IAS ਦੀ ਅਗਵਾਈ ਹੇਠ ATMA Scheme ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ District Agriculture Production Meeting ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ Dr Sukhpal Singh ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ Area under Wheat in Barnala District ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ 2026 ਤੱਕ 71,724.6 ਮੀਟ੍ਰਿਕ ਟਨ Urea ਅਤੇ 23,256.15 ਮੀਟ੍ਰਿਕ ਟਨ DAP ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ Sampling of Agri Inputs ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਬੀਜਾਂ ਦੇ 185, ਕੀੜੇਮਾਰ ਦਵਾਈਆਂ ਦੇ 156 ਅਤੇ ਰਸਾਇਣਕ ਖਾਦਾਂ ਦੇ 98 ਸੈਂਪਲ ਲਏ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਊਣਤਾਈ ਨੂੰ ਰੋਕਿਆ ਜਾ ਸਕੇ। ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 695 ਪਿੰਡ ਪੱਧਰੀ ਜਾਗਰੂਕਤਾ ਕੈਂਪ Village Level Farmer Training Camp ਲਗਾਏ ਗਏ ਹਨ। ਖੇਤੀ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਲਈ ਸੀ.ਆਰ.ਐਮ (CRM) ਸਕੀਮ ਤਹਿਤ 5.78 ਕਰੋੜ ਰੁਪਏ ਦੇ ਬਜਟ ਨਾਲ ਕਿਸਾਨਾਂ ਨੂੰ 552 ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ 268 Super Seeder ਵਿਸ਼ੇਸ਼ ਤੌਰ 'ਤੇ ਸ਼ਾਮਲ ਹਨ। ਇਸ ਤੋਂ ਇਲਾਵਾ, ਪੀ.ਐਮ. ਕਿਸਾਨ ਸਕੀਮ ਤਹਿਤ ਜ਼ਿਲ੍ਹੇ ਦੇ 89% ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ।

No comments:
Post a Comment