Friday, April 3, 2026

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਮਿੱਟੀ ਪਰਖ Soil Testing ਕਰਵਾਕੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ Short Duration Verities of Paddy ਬੀਜਣ ਸਬੰਧੀ ਦਿੱਤੀ ਜਾਣਕਾਰੀ

ਲਹਿਰਾਗਾਗਾ, 03 ਅਪ੍ਰੈਲ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU Ludiana ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, Sangrur ਵੱਲੋਂ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ Short Duration Paddy Verities  ਬੀਜਣ, ਮਿੱਟੀ ਪਰਖ Soil Testing ਕਰਵਾਕੇ ਖਾਦਾਂ ਪਾਉਣ ਅਤੇ ਪਾਣੀ ਬਚਾਉਣ ਸਬੰਧੀ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ Farmer Awareness Camp ਲਗਾਇਆ ਗਿਆ। ਇਸ ਕੈਂਪ ਵਿੱਚ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।

ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ PAU ਵੱਲੋਂ ਸਿਫਾਰਸ਼ ਕਿਸਮਾਂ ਜਿਵੇਂ ਕਿ PR-131, PR-132, PR-126 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਨਵੀਂ ਕਿਸਮ PR-133 ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪੀ ਆਰ 131 ਤੋਂ ਲਗਭਗ 6 ਪ੍ਰਤੀਸ਼ਤ ਵੱਧ ਝਾੜ ਦਿੰਦੀ ਹੈ।

ਬਾਸਮਤੀ ਵਿੱਚ PUSA Basmati-1509 ਅਤੇ Punjab Basmati-7 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ Seed Treatment ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਡਾ. ਅਸ਼ੋਕ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਪਾਉਣ ਲਈ ਪ੍ਰੇਰਦੇ ਹੋਏ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਜਿੱਥੇ ਖੇਤੀ ਖਰਚੇ ਘਟਣਗੇ ਉੱਥੇ ਝਾੜ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਮੌਕੇ ਤੇ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

ਕਿਸਾਨਾਂ ਨੂੰ ਯੂਰੀਆ Urea ਖਾਦ ਦੀ ਸੰਜਮ ਨਾਲ ਵਰਤੋਂ ਅਤੇ ਕਈ ਥੈਲੇ ਇੱਕੋ ਸਮੇਂ ਤੇ ਵਰਤਣ ਤੋਂ ਗੁਰੇਜ ਕਰਨ ਲਈ ਕਿਹਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਵੀਰ ਝੋਨੇ ਵਿੱਚ ਜ਼ਿੰਕ Zink Deficiency in Paddy Crop ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਪੂਰੀ ਮਾਤਰਾ ਹੀ ਪਾਉਣ। ਜੈਵਿਕ ਖਾਦਾਂ Organic Fertilizer ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਦੀ ਪੌਦ ਲਈ ਐਜ਼ੋਸਪਾਇਰਲਮ ਦੀ ਵਰਤੋਂ ਜਿੱਥੇ ਝਾੜ ਵਧਾਉਣ ਵਿੱਚ ਸਹਾਈ ਹੁੰਦਾ ਹੈ ਉੱਥੇ ਜ਼ਮੀਨ ਦੀ ਜੈਵਿਕ ਸਿਹਤ ਨੂੰ ਵੀ ਸੁਧਾਰਦਾ ਹੈ।

ਡਾ. ਅਸ਼ੋਕ ਨੇ ਕਿਸਾਨਾਂ ਨੂੰ ਪਸ਼ੂਆਂ ਦੀ ਸਿਹਤ ਸੁਧਾਰ ਸਬੰਧੀ ਨੁਕਤੇ ਸਾਂਝੇ ਕਰਦੇ ਹੋਏ ਦੱਸਿਆ ਕਿ ਧਾਤਾਂ ਦਾ ਚੂਰਾ, ਬਾਈਪਾਸ ਫੈਟ ਅਤੇ ਪਸ਼ੂ ਚਾਟ ਆਦਿ ਦੀ ਵਰਤੋਂ ਕਰਕੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਦੁੱਧ ਦੀ ਪੈਦਾਵਾਰ ਵੀ ਵਧਾ ਸਕਦੇ ਹਨ।

ਇਸ ਮੌਕੇ ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਰਿਆਊ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਮਸ਼ੀਨਰੀ, ਜਿਪਸਮ ਅਤੇ ਮੂੰਗੀ ਦੇ ਬੀਜ Moong Seed ਦੀ ਉਪਲਬਧਤਾ ਬਾਰੇ ਦੱਸਿਆ।

ਪਿੰਡ ਦੇ ਅਗਾਂਹਵਧੂ ਕਿਸਾਨ ਸ. ਸੁਖਤਾਰ ਸਿੰਘ, ਸ. ਗੁਰਵਿੰਦਰ ਸਿੰਘ, ਸ. ਪਰਗਟ ਸਿੰਘ, ਸ. ਗੋਬਿੰਦਰ ਸਿੰਘ, ਸਾਬਕਾ ਸਰਪੰਚ ਸ. ਸੁਖਚੰਦ ਸਿੰਘ, ਸਾਬਕਾ ਸਰਪੰਚ ਸ. ਅਮਰਜੀਤ ਸਿੰਘ ਅਤੇ ਹੋਰ ਕਿਸਾਨ ਵੀਰਾਂ ਨੇ ਕੈਂਪ ਲਾਉਣ ਲਈ ਪੂਰਾ ਯੋਗਦਾਨ ਪਾਇਆ। ਕੈਂਪ ਦੇ ਅੰਤ ਵਿੱਚ ਕਿਸਾਨ ਵੀਰਾਂ ਲਈ ਪੀ.ਏ.ਯੂ. ਲੁਧਿਆਣਾ ਵਲੋਂ ਤਿਆਰ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟ Kitchen Garden Seed Kit, ਧਾਤਾਂ ਦਾ ਚੂਰਾ, ਪਸ਼ੂ ਚਾਟ ਦੀ ਵਿੱਕਰੀ ਵੀ ਕੀਤੀ ਗਈ।

ਕਿਸਾਨਾਂ ਦੁਆਰਾ ਉਠਾਏ ਗਏ ਬਹੁਤ ਸਾਰੇ ਸਵਾਲਾਂ ਦੇ ਜਵਾਬ ਬਾਖੂਬੀ ਦਿੱਤੇ ਗਏ। ਫਾਰਮ ਸਲਾਹਕਾਰ ਸੰਗਰੂਰ ਦੀ ਟੀਮ ਨੇ ਸ. ਮਹਿੰਦਰ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦਾ ਦੌਰਾ ਵੀ ਕੀਤਾ।

No comments:

Post a Comment