ਅੰਮ੍ਰਿਤਸਰ 14 ਅਪ੍ਰੈਲ 2026---
ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਪੰਜਾਬ ਸ੍ਰ. ਜਗਦੀਸ਼ ਸਿੰਘ ਵੱਲੋਂ ਆਪਣੀ ਟੀਮ ਡਾ. ਬਖਸ਼ੀਸ਼ ਸਿੰਘ ਖੇਤੀਬਾੜੀ ਅਫਸਰ, ਸ਼੍ਰੀ ਕੇਤਨ ਏ.ਡੀ.ਓ ਅਤੇ ਜ਼ਿਲ੍ਹਾ Amritsar ਦੇ ਖੇਤੀ ਅਧਿਕਾਰੀਆਂ ਸਹਿਤ ਜ਼ਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ
ਵੱਲੋਂ ਡਾਇੰਗ ਅਤੇ Plywood Industry ਵਿਚ ਸਬਸਿਡੀ ਵਾਲੇ ਯੂਰੀਆ Subsidised Urea ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ ।ਉਹਨਾਂ ਦੱਸਿਆ ਕਿ ਪੰਜਾਬ ਵਿਚ ਲਗਾਤਾਰ Urea ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿਚ Urea ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਚੈਕਿੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ POS ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਜਗਦੀਸ਼ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਖਾਦ ਕੰਟਰੋਲ ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਤਹਿਤ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।
.jpeg)
No comments:
Post a Comment