ਹੁਸ਼ਿਆਰਪੁਰ, 18 ਅਪ੍ਰੈਲ :
ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ Krishi Vigyan Kendra Bahowal ਵੱਲੋਂ ਪਿੰਡ ਸੈਲਾ ਕਲਾਂ ਵਿਖੇ ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਿਜ਼, ਲੁਧਿਆਣਾ ਚੈਪਟਰ National Academy of Agricultural Sciences Ludhiana Chapter ਦੇ ਅਧੀਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ।
ਕਿਸਾਨਾਂ ਨਾਲ ਰੂ-ਬ-ਰੂ ਹੁੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ Advanced Crop Production Techniques, , ਸੁਧਰੀਆਂ ਕਿਸਮਾਂ Improved Varieties, ਖਾਦਾਂ ਦੀ ਸੰਤੁਲਿਤ ਵਰਤੋਂ Balanced Fertilizer Use, ਸਰਵਪੱਖੀ ਕੀਟ ਪ੍ਰਬੰਧਨ Integrated Pest Management ਅਤੇ ਮਿੱਟੀ ਪਰਖ Soil Testing ਦੀ ਮਹੱਤਤਾ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਦੀ ਜਾਣਕਾਰੀ ਲਈ ਯੂਨੀਵਰਸਿਟੀ ਦੇ ਖੇਤੀ ਸਾਹਿਤ ਅਤੇ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ।

ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ Crop Residue Management ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ Farm Mechanization & Resource Sharing ਦੇ ਨਾਲ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਕੁਲਵਿੰਦਰ ਸਾਹਨੀ ਨੇ Farmer Welfare Schemes ਅਤੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ Soil Sample Collection Techniques ਦੀ ਪ੍ਰਦਰਸ਼ਨੀ ਵੀ ਕੀਤੀ ਗਈ ਤਾਂ ਜੋ ਖਾਦਾਂ ਦੀ ਸਹੀ ਅਤੇ ਵਿਗਿਆਨਕ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਕਿਸਾਨਾਂ ਨੂੰ Fodder Kits, Pulses & Oilseed Kits, Millet Kits, Dairy Premix, Animal Feed Supplements ਅਤੇ ਹਲਦੀ ਦੇ ਬੀਜ ਉਪਲਬਧ ਕਰਵਾਏ ਗਏ ਅਤੇ ਪੀ.ਏ.ਯੂ. ਦਾ ਖੇਤੀ ਸਾਹਿਤ ਵੀ ਵੰਡਿਆ ਗਿਆ।
ਕੈਂਪ ਵਿੱਚ ਪਿੰਡ ਸੈਲਾ ਕਲਾਂ ਦੇ ਸਾਬਕਾ ਸਰਪੰਚ ਜਸਪਾਲ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਲਛਮਣ ਸਿੰਘ, ਦਲਜੀਤ ਸਿੰਘ, ਗੁਰਮੁੱਖ ਸਿੰਘ ਸਮੇਤ ਹੋਰ ਕਿਸਾਨਾਂ ਨੇ ਭਾਗ ਲਿਆ। ਅੰਤ ਵਿੱਚ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਨੇ ਧੰਨਵਾਦ ਕੀਤਾ।


No comments:
Post a Comment