ਐਸ.ਏ.ਐਸ. ਨਗਰ (ਮੋਹਾਲੀ), 3 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ Bhagwant Singh Mann ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਕੁਮਾਰ ਅਮਿਤ ਸਕੱਤਰ Punjab Mandi Board ਵੱਲੋਂ ਅੱਜ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, ਖੰਨਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ Wheat Procurment 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸਦੇ ਲਈ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ।
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ Control Room ਵੀ ਸਥਾਪਤ ਕੀਤਾ ਗਿਆ ਹੈ। ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ ਤੇ ਸਬੰਧਤ ਮਾਰਕਿਟ ਕਮੇਟੀ ਦੇ ਸਕੱਤਰ ਜਾਂ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ ਮਗਰੋਂ ਸਮੱਸਿਆ ਦਾ ਤੁਰੰਤ ਹੀ ਨਿਪਟਾਰਾ ਕੀਤਾ ਜਾਵੇਗਾ।

No comments:
Post a Comment