ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਸਰਦੂਲਗੜ੍ਹ, 3 ਅਪ੍ਰੈਲ:
ਵਿਧਾਨ ਸਭਾ ਹਲਕਾ ਸਰਦੂਲਗੜ੍ਹ Sardulgarh ਦੇ ਵਿਧਾਇਕ MLA ਗੁਰਪ੍ਰੀਤ ਸਿੰਘ ਬਣਾਂਵਾਲੀ Gurpreet Singh Bannawali ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ Hailstrom ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ Crop Loss ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ Girdawari ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮੌਕੇ 'ਤੇ ਮੌਜੂਦ ਐਸ.ਡੀ.ਐਮ., ਖੇਤੀਬਾੜੀ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ Crop Loss Report ਰਿਪੋਰਟ ਬਿਨਾਂ ਕਿਸੇ ਦੇਰੀ ਦੇ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ ਹੈ। ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਅਸੀਂ ਵਚਨਬੱਧ ਹਾਂ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ Bhagwant Singh Mann ਦੇ ਧਿਆਨ ਵਿੱਚ ਇਹ ਸਾਰਾ ਮਾਮਲਾ ਲਿਆਉਣਗੇ ਤਾਂ ਜੋ ਗਿਰਦਾਵਰੀ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਹੋ ਸਕਣ।
ਵਿਧਾਇਕ ਨੇ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

No comments:
Post a Comment