15 ਮਈ ਤੱਕ ਆਨਲਾਈਨ ਅਪਲਾਈ ਕੀਤਾ ਜਾਵੇ
ਬਠਿੰਡਾ, 21 ਅਪ੍ਰੈਲ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਫ਼ਸਲੀ ਵਿਭਿੰਨਤਾ Crop Diversification ਅਤੇ ਨਵੀਂ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ CDP ਅਤੇ ਸਮੈਮ ਸਕੀਮ SMAM Scheme ਸਾਲ 2026-27 ਦੌਰਾਨ ਖੇਤੀ ਮਸ਼ੀਨਰੀ ਸਬਸਿਡੀ Agri Machinery Subsidy 'ਤੇ ਦੇਣ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨ ਕਸਟਮ ਹਾਈਰਿੰਗ ਸੈਂਟਰ ਵਿਖੇ CDP ਸਕੀਮ ਹੇਠ ਫ਼ਸਲੀ ਵਿਭਿੰਨਤਾ ਲਈ ਮਸ਼ੀਨਾਂ ਨੂਮੈਟਿਕ ਪਲਾਂਟਰ, ਸੂਗਰਕੇਨ ਹਰਵੇਸਟਰ, ਮੇਜ਼ ਸ਼ੈਲਰ, ਹਾਈ ਕਲੀਰੈਂਸ ਬੂਮ ਸਪਰੇਅਰ, ਮੈਨੂਅਲਪਾਵਰ ਸਪਰੇਅਰ, ਸ਼ੂਗਰਕੇਨ ਪਲਾਂਟਰ, ਇੰਨਫੀਲਡਰ, ਗਰਾਊਂਡਨਟ ਡਿੱਗਰ, ਕਾਟਨ ਪਲਾਂਟਰ ਅਤੇ ਮਲਟੀ ਕਰਾਪ ਥਰੈਸ਼ਰ ਅਤੇ ਪੋਰਟਲ ਦੀ ਸੂਚੀ 'ਚ ਦਰਜ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ Dr Harpreet Pal Kaur ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਆਪਣੀ ਅਰਜੀ agrimachinerypb.com ਪੋਰਟਲ 'ਤੇ ਆਨਲਾਈਨ 20 ਅਪ੍ਰੈਲ 2026 ਤੋਂ 12 ਮਈ 2026 ਤੱਕ ਦੇ ਸਕਦੇ ਹਨ। ਜੇਕਰ ਫਾਈਲ ਅਪਲਾਈ ਸਬੰਧੀ ਕੋਈ ਸਮੱਸਿਆਂ ਆਉਦੀ ਹੈ ਤਾਂ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨੀਅਰ, ਬਠਿੰਡਾ ਬਰਾਂਚ ਵਿਖੇ ਸੰਪਰਕ ਕਰਨ।
ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰਾਂ ਲਈ ਡੀ.ਐਸ.ਆਰ, ਪੀ.ਟੀ.ਓ ਉਪਰੇਟਿਡ ਬੰਡ ਫਾਰਮਰ, ਹਾਈ ਕਲੀਰੈਂਸ ਬੂਮ ਸਪਰੇਅਰ, ਪੀ.ਟੀ.ਓ ਉਪਰੇਟਿਡ ਫਰਟੀਲਾਈਜ਼ਰ ਸਪਰੈਡਰ, Paddy Transplanter, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਨਰਸਰੀ ਸੀਡਰ, ਟਰੈਕਟਰ ਆਪਰੇਟਿਡ ਇਲੈਕਟਰੋਸਟੈਟਿਕ ਸਪਰੇਅਰ ਆਦਿ ਮਸ਼ੀਨਾਂ ਨੂੰ ਆਨਲਾਇਨ ਅਪਲਾਈ ਕੀਤਾ ਜਾ ਸਕਦਾ ਹੈ।
ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬੜੀ ਅਫਸਰ, ਬਠਿੰਡਾ ਨੇ ਵਧੇਰੇ ਜਾਣਕਾਰੀ ਦਿੰਦਿਆ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਖੇਤੀ ਮਸ਼ੀਨਾਂ ਅਤੇ ਸਮੈਮ ਸਕੀਮ ਅਧੀਨ ਆਧੁਨਿਕ ਖੇਤੀ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਖੇਤੀ ਕਰਨੀ ਸੌਖੀ ਹੋਣ ਦੇ ਨਾਲ-ਨਾਲ, ਸਮੇਂ ਦੀ ਬੱਚਤ ਵੀ ਹੋਵੇਗੀ, ਲੇਬਰ ਦਾ ਖਰਚਾ ਘੱਟ ਹੋਵੇਗਾ ਅਤੇ ਪਾਣੀ ਦੀ ਬੱਚਤ ਹੋਵੇਗੀ ਅਤੇ ਨਾਲ ਹੀ ਕਿਸਾਨਾਂ ਦਾ ਮੁਨਾਫਾ ਵੀ ਵਧੇਗਾ।

No comments:
Post a Comment