ਫਾਜ਼ਿਲਕਾ 06 ਅਪ੍ਰੈਲ
ਹਾਲ ਹੀ ਵਿੱਚ ਹੋਈ ਅਚਾਨਕ ਬਾਰਿਸ਼ Rain ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ Wheat Crop Loss ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੂੰ ਸਰਕਾਰ ਵੱਲੋਂ ਖ਼ਾਸ Girdawari ਕਰਨ ਦੇ ਹੁਕਮ ਪ੍ਰਾਪਤ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ Special Girdawari ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਮੌਕੇ ‘ਤੇ ਜਾ ਕੇ ਫਸਲ ਦੇ ਨੁਕਸਾਨ ਦੀ ਅਸਲ ਸਥਿਤੀ ਦਾ ਅੰਦਾਜ਼ਾ ਲਗਾਉਣਾ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਵਿਸਥਾਰ ਨਾਲ ਨੁਕਸਾਨ ਦੀ ਰਿਪੋਰਟ Crop Loss Report ਤਿਆਰ ਕਰ ਰਹੀਆਂ ਹਨ, ਤਾਂ ਜੋ ਪ੍ਰਭਾਵਿਤ ਕਿਸਾਨਾਂ ਦੀ ਸਹੀ ਪਛਾਣ ਕੀਤੀ ਜਾ ਸਕੇ। ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਨਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਅਧਾਰ ‘ਤੇ ਮੁਕੰਮਲ ਕੀਤਾ ਜਾਵੇ।

No comments:
Post a Comment