ਕਿਸਾਨ ਰਜਿਸਟਰੀ, ਪਰਾਲੀ ਪ੍ਰਬੰਧਨ ਅਤੇ ਫਸਲੀ ਵਿਭਿੰਨਤਾ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ
ਲਹਿਰਾਗਾਗਾ /ਸੰਗਰੂਰ 22 ਅਪ੍ਰੈਲ :
ਮੁੱਖ ਖੇਤੀਬਾੜੀ ਅਫਸਰ Sangrur ਡਾ. ਧਰਮਿੰਦਰਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਬਲਾਕ Lehragaga ਦੇ ਪਿੰਡ ਅੰਨਦਾਨਾ ਵਿਖੇ ਇੱਕ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ Farmer Awareness Camp ਆਯੋਜਿਤ ਕੀਤਾ ਗਿਆ। ਕੈਂਪ ਦਾ ਆਯੋਜਨ ਡਾ. ਕੁਲਵੰਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਅੰਨਦਾਨਾ ਵੱਲੋਂ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਤਾਜ਼ਾ ਜਾਣਕਾਰੀ ਅਤੇ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਖਾਸ ਤੌਰ ‘ਤੇ ਕਿਸਾਨ ਰਜਿਸਟਰੀ Farmer Registry ਦੀ ਪ੍ਰਕਿਰਿਆ ਬਾਰੇ ਸਮਝਾਇਆ ਗਿਆ ਅਤੇ ਕਿਸਾਨਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ।
ਇਸ ਤੋਂ ਇਲਾਵਾ ਕਣਕ ਦੇ ਨਾੜ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧ Crop Residue Management ਅਤੇ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਮਾਹਿਰਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਇਸ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਅਤੇ ਵਾਤਾਵਰਣ ਦੀ ਸੰਭਾਲ ਵੀ ਹੁੰਦੀ ਹੈ।
ਕੈਂਪ ਵਿੱਚ ਕਪਾਹ ਦੀ ਉੱਚ-ਗੁਣਵੱਤਾ ਵਾਲੀ ਕਾਸ਼ਤ ਲਈ ਅਪਣਾਈ ਜਾਣ ਵਾਲੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਨਾਲ ਹੀ ਕਿਸਾਨਾਂ ਨੂੰ ਸਾਉਣੀ ਮੱਕੀ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਗਿਆ, ਤਾਂ ਜੋ ਫਸਲੀ ਵਿਭਿੰਨਤਾ ਰਾਹੀਂ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

No comments:
Post a Comment