Wednesday, April 29, 2026

ਆਗਾਮੀ ਸਾਉਣੀ ਸੀਜਨ ਲਈ ਜਿਲ੍ਹੇ ਵਿੱਚ ਖਾਦਾਂ ਦੀ ਸਪਲਾਈ ਅਤੇ ਉਪਲੱਬਧਤਾ ਦੇ ਪੁਖਤਾ ਪ੍ਰਬੰਧ

 ਡਿਪਟੀ ਕਮਿਸ਼ਨਰ ਵੱਲੋਂ ਸਮੂਹ ਖਾਦ ਸਪਲਾਈ ਕੰਪਨੀਆਂ ਦੇ ਨੁਮਾਇੰਦਿਆਂ ਤੇ ਖੇਤੀਬਾੜ੍ਹੀ ਅਧਿਕਾਰੀਆਂ  ਦੀ ਮੀਟਿੰਗ

ਟੈਗਿੰਗ ਨਾ ਕਰਨ ਦੇ ਸਖਤ ਨਿਰਦੇਸ਼ ਕੀਤੇ ਜਾਰੀ*

ਮੋਗਾ, 29 ਅਪ੍ਰੈਲ,
ਆਉਣ ਵਾਲੇ ਸਾਉਣੀ 2026 ਸੀਜਨ ਵਿੱਚ ਕਿਸਾਨਾਂ ਨੂੰ ਸਮੇ ਸਿਰ ਖਾਦਾਂ ਦੀ ਸਪਲਾਈ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਸਮੂਹ ਖਾਦ ਸਪਲਾਈ ਕੰਪਨੀਆਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਹਨਾਂ ਨਾਲ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਵੀ ਹਾਜਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਸਾਉਣੀ ਸੀਜਨ ਲਈ Urea/ਡੀ ਏ ਪੀ DAP/ਪੋਟਾਸ਼/ ਸਿੰਗਲ ਸੁਪਰ ਫਾਸਫੇਟ Single Super Phosphate ਅਤੇ ਹੋਰ ਖਾਦਾਂ ਦੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਟਾਕ ਵੀ ਲੋੜੀਦੀ ਮਾਤਰਾ ਵਿੱਚ ਉਪਲੱਬਧ ਹੈ, ਜਿਲ੍ਹੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ  ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਝੋਨੇ ਵਿੱਚ 110 ਕਿਲੋ ਯੂਰੀਆ ਪ੍ਰਤੀ ਏਕੜ, ਮੱਕੀ ਵਿੱਚ 110 ਕਿਲੋ ਪ੍ਰਤੀ ਏਕੜ ਅਤੇ ਹੋਰ ਫਸਲਾਂ ਵਿੱਚ ਵੀ ਮਿੱਟੀ ਪਰਖ ਦੇ ਆਧਾਰ ਤੇ ਹੀ ਪਾਉਣ।

ਜਿਆਦਾ ਯੂਰੀਆ ਅਤੇ ਹੋਰ ਖਾਦਾਂ ਦੀ ਵਰਤੋ ਨਾਲ ਖੇਤੀ ਖਰਚਾ ਵੱਧਦਾ ਹੈ, ਫਸਲਾਂ ਤੇ ਕੀੜੇ -ਮਕੌੜੇ ਦਾ ਹਮਲਾ ਵੱਧ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਹਰੀ ਖਾਦ ਜਿਵੇਂ ਜੰਤਰ, ਮੂੰਗੀ ਆਦਿ ਦੀ ਵਰਤੋਂ ਕਰਨ ਤਾਂ ਜ਼ੋ ਯੂਰੀਆ ਅਤੇ ਹੋਰ ਨਾਈਟਰੋਜਨ ਖਾਦਾਂ ਦੀ ਬੇਲੋੜੀ ਖਪਤ ਨੂੰ ਘਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋ ਸਮੂਹ ਖਾਦ ਕੰਪਨੀਆਂ ਨੂੰ ਖਾਦਾਂ ਦੇ ਨਾਲ ਹੋਰ ਖੇਤੀ ਸਮੱਗਰੀ ਦੀ ਟੈਗਿੰਗ ਨਾ ਕਰਨ ਦੀ ਵੀ ਸਖਤ ਹਦਾਇਤ ਕੀਤੀ। ਉਹਨਾਂ  ਕਿਹਾ ਕਿ ਜੇਕਰ ਭਵਿੱਖ ਵਿੱਚ ਖਾਦ ਦੀ ਟੈਗਿੰਗ ਜਾਂ ਕਾਲਾ ਬਾਜ਼ਾਰੀ ਸਬੰਧੀ ਕੋਈ ਸ਼ਿਕਾਇਤ ਆਉਦੀ ਹੈ ਤਾਂ ਖੇਤੀਬਾੜੀ ਵਿਭਾਗ ਨੂੰ ਤੁਰੰਤ ਐਫ.ਸੀ.ਓ. 1985 ਦੇ ਅਨੁਸਾਰ ਕਾਰਵਾਈ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਅੰਮ੍ਰਿਤਪਾਲ ਸਿੰਘ, ਡਾ. ਗੁਰਲਵਲੀਨ ਸਿੰਘ ਸਿੱਧੂ (ਖਾਦ ਅਫਸਰ), ਡਾ: ਸੁਖਰਾਜ ਕੌਰ ਖੇਤੀਬਾੜੀ ਅਫਸਰ, ਮੋਗਾ, ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫਸਰ, ਮੋਗਾ, ਗੁਰਜੋਤ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ, ਡੀ ਐਮ ਮਾਰਕਫੈੱਡ ਸਚਿਨ ਗਰਗ ਅਤੇ ਸਮੂਹ ਖਾਦ ਕੰਪਨੀਆਂ ਦੇ ਨੁਮਾਇੰਦੇ ਸ਼ਾਮਲ ਸਨ।

No comments:

Post a Comment