Wednesday, April 29, 2026

ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਚੈਕਿੰਗ

ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਪੱਕਾ ਬਿੱਲ ਲੈਣਾ ਯਕੀਨੀ ਬਣਾਉਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 30 ਅਪ੍ਰੈਲ:

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department, ਪੰਜਾਬ ਸ੍ਰ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਭੀਖੀ ਦੇ ਬੀਜ, ਖਾਦ, ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।  

ਚੈਕਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਮੰਤਵ ਕਿਸਾਨਾਂ ਨੂੰ ਮਿਆਰੀ ਖਾਦ Fertilizer, ਬੀਜ Seeds ਅਤੇ ਕੀੜੇਮਾਰ ਦਵਾਈਆਂ Pesticide ਕਰਵਾਉਣਾ ਹੈ। ਚੈਕਿੰਗ ਦੌਰਾਨ ਉਨ੍ਹਾਂ ਡੀਲਰਾਂ ਦੇ ਲਾਇਸੰਸਾਂ ਵਿੱਚ ਅਧਿਕਾਰ ਪੱਤਰ, ਰੇਟ ਲਿਸਟ, ਡਿਸਪਲੇਅ ਬੋਰਡ, ਸਟਾਕ ਰਜਿਸਟਰ ਅਤੇ ਬਿੱਲ ਬੁੱਕ ਆਦਿ ਦਾ ਰਿਕਾਰਡ ਚੈਕ ਕੀਤਾ।  
ਉਨ੍ਹਾਂ ਦੱਸਿਆ ਕਿ ਕੁੱਝ ਡੀਲਰਾਂ ਦੇ ਰਿਕਾਰਡ ਵਿੱਚ ਊਣਤਾਈਆਂ ਪਈਆਂ ਗਈਆਂ, ਉਨ੍ਹਾਂ  ਨੂੰ ਲਿਖਤੀ ਨੋਟਿਸ Notices ਭੇਜੇ ਜਾਣਗੇ। ਉਨ੍ਹਾਂ  ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪੱਕੇ ਬਿੱਲ ਦੁਆਰਾ ਹੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਵਿਕਰੀ ਕੀਤੀ ਜਾਵੇ ਅਤੇ ਜੇਕਰ ਕੋਈ ਡੀਲਰ ਬਿਨ੍ਹਾਂ ਪੱਕੇ ਬਿੱਲ ਤੋਂ ਇਹ ਸਾਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਰੀਦ ਸਮੇਂ ਪੱਕਾ ਬਿੱਲ Bill ਲੈਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਵੀ ਡੀਲਰ ਪੱਕਾ ਬਿੱਲ ਦੇਣ ਤੋਂ ਆਨਾ-ਕਾਨੀ ਕਰਦਾ ਹੈ ਤਾਂ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬੀਜ ਅਤੇ ਖਾਦਾਂ ਦੇ ਸੈਂਪਲ ਲਏ ਗਏ ਹਨ ਜੋ ਕਿ ਜਾਂਚ ਲਈ ਲੈਬ ਵਿਚ ਭੇਜੇ ਜਾਣਗੇ।
ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ), ਮਿਸ: ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ (ਇੰਨਫੋ) ਅਤੇ ਸ੍ਰੀ ਧਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਭੀਖੀ ਸ਼ਾਮਿਲ ਸਨ।

No comments:

Post a Comment